Saturday, 18 April 2026

ਕਿਹਾ : ਮੇਰੇ ਕੋਲੋਂ ਹੋ ਗਈ ਗਲਤੀ, ਇਕ-ਇਕ ਰੁਪਏ ਨੂੰ ਤਰਸ ਰਹੀ ਹਾਂ

ਅੰਮਿ੍ਰਤਸਰ/ਬਿਊਰੋ ਨਿਊਜ਼ 

ਭਾਰਤ ਤੋਂ ਪਾਕਿਸਤਾਨ ਗਈ ਪੰਜਾਬੀ ਮਹਿਲਾ ਸਰਬਜੀਤ ਕੌਰ ਦੀ ਇਕ ਆਡੀਓ ਸਾਹਮਣੇ ਆਈ ਹੈ। ਇਸ ਆਡੀਓ ਵਿਚ ਸਰਬਜੀਤ ਕੌਰ ਆਪਣੇ ਪਤੀ ਨਾਲ ਫੋਨ ’ਤੇ ਗੱਲ ਕਰ ਰਹੀ ਹੈ। ਉਹ ਆਪਣੇ ਪਤੀ ਨੂੰ ਕਹਿ ਰਹੀ ਹੈ ਕਿ ਉਹ ਵਾਪਸ ਭਾਰਤ ਆ ਰਹੀ ਹੈ ਅਤੇ ਉਹ ਬਹੁਤ ਪ੍ਰੇਸ਼ਾਨ ਹੈ ਅਤੇ ਉਸਦੀ ਹਾਲਤ ਠੀਕ ਨਹੀਂ ਹੈ। ਸਰਬਜੀਤ ਕੌਰ ਨੇ ਕਿਹਾ ਕਿ ਉਸ ਕੋਲੋਂ ਗਲਤੀ ਹੋ ਗਈ ਅਤੇ ਉਹ ਇਕ-ਇਕ ਰੁਪਏ ਨੂੰ ਤਰਸ ਰਹੀ ਹੈ। ਸਰਬਜੀਤ ਕੌਰ ਕਹਿ ਰਹੀ  ਹੈ ਕਿ ਉਸਦੇ ਕੋਲ ਪਹਿਨਣ ਲਈ ਢੰਗ ਦੇ ਕੱਪੜੇ ਵੀ ਨਹੀਂ ਹਨ। ਧਿਆਨ ਰਹੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਬਜੀਤ ਕੌਰ ਸਿੱਖ ਜਥੇ ਦੇ ਨਾਲ ਪਾਕਿਸਤਾਨ ਗਈ ਸੀ ਅਤੇ ਉਸ ਨੇ ਉਥੇ ਨਾਸਿਰ ਨਾਂ ਦੇ ਇਕ ਵਿਅਕਤੀ ਨਾਲ ਨਿਕਾਹ ਕਰਵਾ ਲਿਆ ਸੀ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਗੱਲ ਹੋ ਰਹੀ ਸੀ, ਪਰ ਉਸ ਨੂੰ ਭਾਰਤ ਵਾਪਸ ਨਹੀਂ ਭੇਜਿਆ ਗਿਆ ਸੀ।

ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼

ਈਰਾਨ ਵਿਚ ਹਿੰਸਕ ਪ੍ਰਦਰਸ਼ਨਾਂ ਕਰਕੇ ਹਾਲਾਤ ਵਿਗੜਦੇ ਜਾ ਰਹੇ ਹਨ। ਇਸਦੇ ਚੱਲਦਿਆਂ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਜੋ ਵੀ ਭਾਰਤੀ ਨਾਗਰਿਕ, ਚਾਹੇ ਉਹ ਵਿਦਿਆਰਥੀ ਹੋਣ, ਤੀਰਥ ਯਾਤਰੀ ਹੋਣ ਜਾਂ ਵਪਾਰੀ ਹੋਣ - ਉਹ ਜਲਦ ਤੋਂ ਜਲਦ ਉਥੋਂ ਨਿਕਲ ਜਾਣ। ਇਸ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਇਹ ਸਲਾਹ 5 ਜਨਵਰੀ ਦੀ ਪਿਛਲੀ ਐਡਵਾਈਜ਼ਰੀ ਤੋਂ ਅੱਗੇ ਦੀ ਕੜੀ ਹੈ ਅਤੇ ਈਰਾਨ ਵਿਚ ਬਦਲਦੀਆਂ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਭਾਰਤ ਸਰਕਾਰ ਨੇ ਇਹ ਵੀ ਕਿਹਾ ਕਿ ਈਰਾਨ ਵਿਚ ਭਾਰਤੀ ਨਾਗਰਿਕ ਸਾਵਧਾਨੀ ਵਰਤਣ ਅਤੇ ਵਿਰੋਧ ਪ੍ਰਦਰਸ਼ਨਾਂ ਵਾਲੀਆਂ ਥਾਵਾਂ ਤੋਂ ਦੂਰ ਰਹਿਣ। ਇਹ ਵੀ ਕਿਹਾ ਹੈ ਕਿ ਈਰਾਨ ਵਿਚ ਮੌਜੂੁਦ ਭਾਰਤੀ ਨਾਗਰਿਕ ਭਾਰਤੀ ਦੂਤਾਵਾਸ ਦੇ ਸੰਪਰਕ ਵਿਚ ਰਹਿਣ। 

8 ਹਜ਼ਾਰ ਵਿਦਿਆਰਥੀ ਵੀ ਰੱਦ ਕੀਤੇ ਵੀਜ਼ਿਆਂ ’ਚ ਸ਼ਾਮਲ

ਵਾਸ਼ਿੰਗਟਨ/ਬਿਊਰੋ ਨਿਊਜ਼ 

ਅਮਰੀਕਾ ਨੇ ਆਪਣੇ ਦੇਸ਼ ਵਿਚ ਰਹਿਣ ਦੇ ਚਾਹਵਾਨਾਂ ਦੇ ਸਾਲ 2025 ਦੌਰਾਨ ਇਕ ਲੱਖ ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਅਮਰੀਕਾ ਨੇ ਇਸ ਪਿੱਛੇ ਅਪਰਾਧਿਕ ਗਤੀਵਿਧੀਆਂ ਦਾ ਹਵਾਲਾ ਦਿੱਤਾ ਹੈ। ਇਨ੍ਹਾਂ ਰੱਦ ਕੀਤੇ ਗਏ ਵੀਜ਼ਿਆਂ ਵਿਚ 8 ਹਜ਼ਾਰ ਵਿਦਿਆਰਥੀ ਵੀ ਸ਼ਾਮਲ ਹਨ। ਵਿਦੇਸ਼ ਵਿਭਾਗ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਉਹ ਅਮਰੀਕਾ ਨੂੰ ਸੁਰੱਖਿਅਤ ਰੱਖਣ ਲਈ ਇਨ੍ਹਾਂ ਅਪਰਾਧਿਕ ਬਿਰਤੀ ਵਾਲੇ ਵਿਅਕਤੀਆਂ ਨੂੰ ਦੇਸ਼ ਨਿਕਾਲਾ ਦੇਣਾ ਜਾਰੀ ਰੱਖਣਗੇ। ਵਿਦੇਸ਼ ਵਿਭਾਗ ਦੇ ਪਿ੍ਰੰਸੀਪਲ ਡਿਪਟੀ ਬੁਲਾਰੇ ਟੌਮੀ ਪਿਗੋਟ ਨੇ ਕਿਹਾ ਕਿ ਵਿਦੇਸ਼ ਵਿਭਾਗ ਨੇ ਲੰਘੇ ਸਾਲ 2025 ਦੌਰਾਨ 1 ਲੱਖ ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਕਰੀਬ 8 ਹਜ਼ਾਰ ਵਿਦਿਆਰਥੀ ਵੀਜ਼ੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 2500 ਵਿਸ਼ੇਸ਼ ਵੀਜ਼ੇ ਉਨ੍ਹਾਂ ਵਿਅਕਤੀਆਂ ਦੇ ਰੱਦ ਕੀਤੇ ਗਏ ਹਨ, ਜਿਨ੍ਹਾਂ ਦਾ ਅਪਰਾਧਿਕ ਕਿਰਦਾਰ ਸਾਹਮਣੇ ਆਇਆ ਹੈ।  

ਕਿਹਾ : ਅਗਲੇ ਸਾਲ ਭਾਰਤ ਆ ਸਕਦੇ ਹਨ ਡੋਨਾਲਡ ਟਰੰਪ

ਨਵੀਂ ਦਿੱਲੀ/ਬਿਊਰੋ ਨਿਊਜ਼ 

ਭਾਰਤ ਵਿਚ ਅਮਰੀਕਾ ਦੇ ਨਵੇਂ ਰਾਜਦੂਤ ਸਰਜੀਓ ਗੋਰ ਨੇ ਨਵੀਂ ਦਿੱਲੀ ਵਿਚ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਰਜੀਓ ਗੋਰ ਨੇ ਕਿਹਾ ਕਿ ਅਮਰੀਕਾ ਲਈ ਭਾਰਤ ਤੋਂ ਜ਼ਿਆਦਾ ਜ਼ਰੂਰੀ ਕੋਈ ਦੇਸ਼ ਨਹੀਂ ਹੈ। ਉਨ੍ਹਾਂ ਨੇ ਟਰੇਡ ਡੀਲ ਨੂੰ ਲੈ ਕੇ ਕਿਹਾ ਹੈ ਕਿ ਭਲਕੇ ਮੰਗਲਵਾਰ ਨੂੰ ਦੋਵੇਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਫੋਨ ’ਤੇ ਗੱਲਬਾਤ ਹੋ ਸਕਦੀ ਹੈ। ਅਮਰੀਕੀ ਰਾਜਦੂਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋਸਤੀ ਨੂੰ ਅਸਲੀ ਦੱਸਿਆ। ਗੋਰ ਨੇ ਉਮੀਦ ਜਤਾਈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਹਨ। ਸਰਜੀਓ ਗੋਰ ਨੇ ਆਪਣੇ ਪਹਿਲੇ ਸੰਬੋਧਨ ਦੀ ਸ਼ੁਰੂਆਤ ‘ਨਮਸਤੇ’ ਦੇ ਨਾਲ ਕੀਤੀ ਅਤੇ ਕਿਹਾ ਕਿ ਭਾਰਤ ਵਿਚ ਅਮਰੀਕੀ ਰਾਜਦੂਤ ਦਾ ਹੋਣਾ, ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਗੋਰ ਨੇ ਕਿਹਾ ਕਿ ਭਾਰਤ ਦੁਨੀਆ ਦੇ ਸਭ ਤੋਂ ਪੁਰਾਣੇ ਲੋਕਤੰਤਰ ਅਤੇ ਸਭ ਤੋਂ ਵੱਡੇ ਲੋਕਤੰਤਰ ਦਾ ਸੰਗਮ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.