Friday, 24 April 2026

ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ਵਿਚ ਲੈਣ ਮਗਰੋਂ ਛੱਡੇ

ਮੁਹਾਲੀ/ਬਿਊਰੋ ਨਿਊਜ਼  

ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ ਅਤੇ ਇਸ ਤੋਂ ਬਾਅਦ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਵਧਾ ਦਿੱਤਾ। ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਸੀ ਅਤੇ ਕੁਝ ਦੇਰ ਬਾਅਦ ਇਨ੍ਹਾਂ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਆਰੋਪ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ। 

 

ਮਜੀਠੀਆ ਨੂੰ ਗੋਰਖਪੁਰ ਲਿਜਾ ਸਕਦੀ ਹੈ ਵਿਜੀਲੈਂਸ - ਸਰਕਾਰੀ ਵਕੀਲ ਨੇ ਕੀਤਾ ਦਾਅਵਾ

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਦੀ ਗਿ੍ਰਫਤ ਵਿਚ ਹਨ। ਮਜੀਠੀਆ ਦਾ ਵਿਜੀਲੈਂਸ ਰਿਮਾਂਡ 4 ਦਿਨ ਲਈ ਹੋਰ ਵਧਾ ਦਿੱਤਾ ਗਿਆ ਅਤੇ ਮਜੀਠੀਆ ਦੀਆਂ ਮੁਸ਼ਕਲਾਂ ਹੁਣ ਹੋਰ ਵੀ ਵਧ ਸਕਦੀਆਂ ਹਨ। ਇਸੇ ਦੌਰਾਨ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਹੁਣ ਮਜੀਠੀਆ ਨੂੰ ਗੋਰਖਪੁਰ ਵੀ ਲਿਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਦੀ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸ਼ਿਮਲਾ ਅਤੇ ਮਜੀਠਾ ਵਿਚ ਕੀਤੀ ਗਈ ਜਾਂਚ ਦੌਰਾਨ ਮਜੀਠੀਆ ਨੇ ਸਹਿਯੋਗ ਨਹੀਂ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਿਮਲਾ ਵਿਚ ਮਜੀਠੀਆ ਦੀ 402 ਹੈਕਟੇਅਰ ਬੇਨਾਮੀ ਜਾਇਦਾਦ ਦਾ ਪਤਾ ਲੱਗਿਆ ਹੈ।

ਕਿਹਾ : ਭਾਜਪਾ ਮਜੀਠੀਆ ਨੂੰ ਚਾਹੁੰਦੀ ਹੈ ਬਚਾਉਣਾ

ਚੰਡੀਗੜ੍ਹ/ਬਿਊਰੋ ਨਿਊਜ਼      

ਨਸ਼ੇ ਦੇ ਮੁੱਦੇ ’ਤੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣਾ ਚਾਹੁੰਦੀ ਹੈ ਤੇ ਉਸਦੇ ਕੇਸ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਨੇ ਆਪਣੀਆਂ ਏਜੰਸੀਆਂ ਲਗਾਈਆਂ ਹੋਈਆਂ ਹਨ ਤੇ ਪੰਜਾਬ ਸਰਕਾਰ ਤੋਂ ਇਸ ਸਾਰੇ ਮਾਮਲੇ ਵਿਚ ਡਿਟੇਲ ਮੰਗੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਤੋਂ ਹੀ ਪੰਜਾਬ ਵਿਚ ਨਸ਼ਿਆਂ ਦਾ ਧੰਦਾ ਚੱਲ ਰਿਹਾ ਹੈ। ਉਨ੍ਹਾਂ ਮਜੀਠੀਆ ਮਾਮਲੇ ਵਿਚ ਐਨ.ਸੀ.ਬੀ. ਵਲੋਂ ਜਾਂਚ ਕੀਤੇ ਜਾਣ ’ਤੇ ਵੀ ਸਵਾਲ ਚੁੱਕੇ ਹਨ।   

 

ਕਿਹਾ : ਅਕਾਲੀ ਦਲ ’ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ

ਚੰਡੀਗੜ੍ਹ/ਬਿਊਰੋ ਨਿਊਜ਼ 

ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਨਸ਼ਾ ਆਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਪੰਥ ਨੂੰ  ਬਚਾਉਣ ਲਈ ਹੋਇਆ ਸੀ, ਪਰ ਹੁਣ ਇਹ ਪਾਰਟੀ ਪੰਥ ਬਚਾਓ ਦੇ ਨਾਲ-ਨਾਲ ਨਸ਼ਾ ਬਚਾਓ ਮੁਹਿੰਮ ਵੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਤਾਂ ਇਨ੍ਹਾਂ ਵਲੋਂ ਪਰਿਵਾਰ ਬਚਾਓ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਅਤੇ ਇਨ੍ਹਾਂ ਵਲੋਂ ਪੁਲਿਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਚੀਮਾ ਨੇ ਕਿਹਾ ਕਿ ਅਕਾਲੀ ਦਲ ’ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ ਹੋ ਕੇ ਰਹਿ ਗਿਆ ਹੈ। ਇਸੇ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਅਤੇ ਨਸ਼ੇ ਦੇ ਮਾਮਲੇ ਵਿਚ ਗਿ੍ਰਫਤਾਰ ਬਿਕਰਮ ਮਜੀਠੀਆ ਦੇ ਹੱਕ ਵਿਚ ਅਕਾਲੀ ਦਲ ਦੇ ਪ੍ਰਧਾਨ ਅਤੇ ਵਰਕਰ ਨਾਅਰੇ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਜੋ ਨਸ਼ੇ ਦੀ ਭੇਟ ਚੜ੍ਹ ਗਏ ਸਨ, ਉਨ੍ਹਾਂ ਦੇ ਇਨਸਾਫ ’ਚ ਰੋੜਾ ਬਣਨ ਵਾਲਿਆਂ ਖਿਲਾਫ ਪੰਜਾਬ ਪੁਲਿਸ ਜ਼ਰੂਰ ਕਾਰਵਾਈ ਕਰੇਗੀ। 

 

ਵਿਧਾਇਕਾ ਗਨੀਵ ਕੌਰ ਨੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਲਗਾਇਆ ਧਰਨਾ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੋਇਆ ਹੈ। ਇਸ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਵਲੋਂ ਮਜੀਠੀਆ ਦੀ ਜਾਇਦਾਦ ਲੱਭਣ ਲਈ 6 ਸੂਬਿਆਂ ’ਚ ਛਾਪੇਮਾਰੀ ਕੀਤੀ ਗਈ ਹੈ। ਇਸੇ ਤਹਿਤ ਵਿਜੀਲੈਂਸ ਦੀ ਟੀਮ ਬਿਕਰਮ ਮਜੀਠੀਆ ਨੂੰ ਲੈ ਕੇ ਅੱਜ ਮਜੀਠਾ ਵੀ ਪਹੁੰਚੀ ਹੈ। ਮਜੀਠੀਆ ਨੂੰ ਭਾਰੀ ਪੁਲਿਸ ਸੁਰੱਖਿਆ ਦੇ ਨਾਲ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਵਿਚ ਲਿਆਂਦਾ ਗਿਆ ਅਤੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।  ਇਸਦੇ ਚੱਲਦਿਆਂ ਬਿਕਰਮ ਮਜੀਠੀਆ ਦੀ ਧਰਮ ਪਤਨੀ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਵੀ ਮਜੀਠਾ ਪਹੁੰਚ ਕੇ ਆਪਣੇ ਦਫਤਰ ਜਾਣ ਲੱਗੇ ਤੇ ਪੁਲਿਸ ਨੇ ਵਿਧਾਇਕਾ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸਦੇ ਚਲਦਿਆਂ ਪੁਲਿਸ ਵਲੋਂ ਮਜੀਠੀਆ ਦੇ ਰਿਹਾਇਸ਼ੀ ਦਫਤਰ ਨੂੰ ਤਾਲਾ ਵੀ ਲਗਾ ਦਿੱਤਾ ਗਿਆ, ਜਿਸਦੇ ਰੋਸ ਵਜੋਂ ਵਿਧਾਇਕਾ ਬੀਬਾ ਗਨੀਵ ਕੌਰ ਵਲੋਂ ਆਪਣੇ ਸਮਰਥਕਾਂ ਸਮੇਤ ਪੁਲਿਸ ਪ੍ਰਸ਼ਾਸਨ ਖਿਲਾਫ ਧਰਨਾ ਵੀ ਲਗਾਇਆ ਗਿਆ।

ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਤੋੜ ਦਿੱਤਾ ਸੀ ਦਮ

ਫਿਰੋਜ਼ਪੁਰ/ਬਿਊਰੋ ਨਿਊਜ਼ 

ਪਾਕਿਸਤਾਨ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਦੇ ਲਖਵਿੰਦਰ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਡਰੋਨ ਹਮਲੇ ਵਿਚ ਜ਼ਖ਼ਮੀ ਹੋਈ ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਦਮ ਤੋੜ ਦਿੱਤਾ ਸੀ। ਲੰਘੀ 9-10 ਮਈ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਇਨ੍ਹਾਂ ਦੇ ਘਰ ’ਤੇ ਡਿੱਗਿਆ ਸੀ ਅਤੇ ਜਿਸ ਕਾਰਨ ਇਨ੍ਹਾਂ ਦੇ ਘਰ ਨੂੰ ਅੱਗ ਲੱਗ ਗਈ ਸੀ। ਇਹ ਦੋਵੇਂ ਪਤੀ-ਪਤਨੀ ਇਸ ਡਰੋਨ ਹਮਲੇ ਵਿਚ ਬਹੁਤ ਬੁਰੀ ਤਰ੍ਹਾਂ ਸੜ ਗਏ ਸਨ। ਇਹ ਡਰੋਨ ਹਮਲਾ 7-8 ਮਈ ਨੂੰ ਪਾਕਿਸਤਾਨੀ  ਡਰੋਨ ਘੁਸਪੈਠ ਦਾ ਹੀ ਹਿੱਸਾ ਸੀ। ਇਹਨਾਂ ਡਰੋਨ ਹਮਲਿਆਂ ਵਿਚ ਪਾਕਿਸਤਾਨ ਨੇ ਜੰਮੂ ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ’ਚ 26 ਥਾਵਾਂ ਨੂੰ ਨਿਸ਼ਾਨਾ ਬਣਾਇਆ ਸੀ। ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ’ਚ ਅੱਤਵਾਦੀ ਹਮਲਾ ਹੋਇਆ ਅਤੇ ਇਸ ਹਮਲੇ ਵਿਚ 26 ਸੈਲਾਨੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ 7 ਮਈ ਨੂੰ ਅਪਰੇਸ਼ਨ ਸਿੰਦੂਰ ਕੀਤਾ ਸੀ ਅਤੇ ਪਾਕਿਸਤਾਨ ਵਲੋਂ ਵੀ ਭਾਰਤ ’ਚ ਡਰੋਨ ਹਮਲੇ ਕੀਤੇ ਗਏ ਸਨ। 

 

ਸੂਬਾ ਸਰਕਾਰ ਨੇ ਵੱਧ ਟੈਕਸ ਦੇਣ ਵਾਲੇ ਪੰਜ ਕਾਰੋਬਾਰੀਆਂ ਦਾ ਕੀਤਾ ਸਨਮਾਨ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਜੂਨ ਮਹੀਨੇ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦ ਵੱਧ ਜੀ.ਐਸ.ਟੀ. ਮਾਲੀਆ ਇਕੱਠਾ ਹੋਇਆ ਹੈ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਇਸ ਵਾਰ ਜੂਨ ਮਹੀਨੇ ਵਿੱਚ 2379.90 ਕਰੋੜ ਰੁਪਏ ਜੀਐਸਟੀ ਮਾਲੀਆ ਇਕੱਠਾ ਹੋਇਆ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 732 ਕਰੋੜ ਰੁਪਏ ਵੱਧ ਹੈ। ਇਸੇ ਦੌਰਾਨ ਸੂਬਾ ਸਰਕਾਰ ਵੱਲੋਂ ਜੂਨ ਮਹੀਨੇ ਦੌਰਾਨ ਪੰਜਾਬ ਵਿੱਚ ਸਭ ਤੋਂ ਵੱਧ ਟੈਕਸ ਦਾ ਭੁਗਤਾਨ ਕਰਨ ਵਾਲੇ ਪੰਜ ਕਾਰੋਬਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਚੀਮਾ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਸਮੇਂ ਪੰਜਾਬ ਦੀ ਵਿੱਤੀ ਹਾਲਤ ਬਹੁਤ ਮਾੜੀ ਹੋ ਗਈ ਸੀ ਤੇ ਸੂਬਾ ਸਰਕਾਰ ਸਿਰ ਕਰਜ਼ੇ ਦਾ ਬੋਝ ਹੀ ਵਧਿਆ ਸੀ। ਹਰਪਾਲ ਚੀਮਾ ਨੇ 8500 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਣ ਦੀ ਪੁਸ਼ਟੀ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਬਾਰੇ 18,200 ਕਰੋੜ ਰੁਪਏ ਪਿਛਲੇ ਕਰਜ਼ ਦੀ ਮੂਲ ਰਕਮ ਅਤੇ 25000 ਕਰੋੜ ਰੁਪਏ ਵਿਆਜ ਵਜੋਂ ਭੁਗਤਾਨ ਕੀਤਾ ਜਾਣਾ ਹੈ।

ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਤੋੜ ਦਿੱਤਾ ਸੀ ਦਮ

ਫਿਰੋਜ਼ਪੁਰ/ਬਿਊਰੋ ਨਿਊਜ਼ 

ਪਾਕਿਸਤਾਨ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਦੇ ਲਖਵਿੰਦਰ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਡਰੋਨ ਹਮਲੇ ਵਿਚ ਜ਼ਖ਼ਮੀ ਹੋਈ ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਦਮ ਤੋੜ ਦਿੱਤਾ ਸੀ। ਲੰਘੀ 9-10 ਮਈ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਇਨ੍ਹਾਂ ਦੇ ਘਰ ’ਤੇ ਡਿੱਗਿਆ ਸੀ ਅਤੇ ਜਿਸ ਕਾਰਨ ਇਨ੍ਹਾਂ ਦੇ ਘਰ ਨੂੰ ਅੱਗ ਲੱਗ ਗਈ ਸੀ। ਇਹ ਦੋਵੇਂ ਪਤੀ-ਪਤਨੀ ਇਸ ਡਰੋਨ ਹਮਲੇ ਵਿਚ ਬਹੁਤ ਬੁਰੀ ਤਰ੍ਹਾਂ ਸੜ ਗਏ ਸਨ। ਇਹ ਡਰੋਨ ਹਮਲਾ 7-8 ਮਈ ਨੂੰ ਪਾਕਿਸਤਾਨੀ  ਡਰੋਨ ਘੁਸਪੈਠ ਦਾ ਹੀ ਹਿੱਸਾ ਸੀ। ਇਹਨਾਂ ਡਰੋਨ ਹਮਲਿਆਂ ਵਿਚ ਪਾਕਿਸਤਾਨ ਨੇ ਜੰਮੂ ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ’ਚ 26 ਥਾਵਾਂ ਨੂੰ ਨਿਸ਼ਾਨਾ ਬਣਾਇਆ ਸੀ। ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ’ਚ ਅੱਤਵਾਦੀ ਹਮਲਾ ਹੋਇਆ ਅਤੇ ਇਸ ਹਮਲੇ ਵਿਚ 26 ਸੈਲਾਨੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ 7 ਮਈ ਨੂੰ ਅਪਰੇਸ਼ਨ ਸਿੰਦੂਰ ਕੀਤਾ ਸੀ ਅਤੇ ਪਾਕਿਸਤਾਨ ਵਲੋਂ ਵੀ ਭਾਰਤ ’ਚ ਡਰੋਨ ਹਮਲੇ ਕੀਤੇ ਗਏ ਸਨ। 

 

-- ਕੱਲ ਨੂੰ ਜਵਾਬਦੇਹੀ ਭਗਵੰਤ ਸਿੰਘ ਮਾਨ ਦੀ ਤੈਅ ਹੋਵੇਗੀ ਨਾ ਕਿ ਦਿੱਲੀ ਵਾਲਿਆਂ ਦੀ, ਇਹ ਗੱਲ ਯਾਦ ਰੱਖਣ ਮੁੱਖ ਮੰਤਰੀ

-- ਕਿਹਾ, ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ

 

ਚੰਡੀਗੜ੍ਹ 30 ਜੂਨ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੁਲਿੰਗ ਪੋਲਸੀ ਨੂੰ ਇੱਕ ਚਿੱਟ ਫੰਡ ਸਕੀਮ ਦੱਸਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਚਾਰ ਗੁਣਾ ਮੁਨਾਫੇ ਦਾ ਝੂਠਾ ਲਾਲਚ ਦੇ ਕੇ ਕਿਸਾਨਾਂ ਦੀ ਜਮੀਨ ਹਥਿਆਈ ਜਾ ਰਹੀ ਹੈ।

ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬ ਪ੍ਰਧਾਨ ਨੇ ਆਖਿਆ ਕਿ ਇਹ ਸਕੀਮ ਪੰਜਾਬ ਦੀ ਲੁੱਟ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਹੈ । ਉਹਨਾਂ ਨੇ ਕਿਹਾ ਕਿ ਸਰਕਾਰ ਦੇ ਲੋਕ ਗਲਤ ਬਿਆਨੀ ਕਰ ਰਹੇ ਹਨ ਕਿ ਕਿਸਾਨ ਤੋਂ ਉਸਦੀ ਜਮੀਨ ਖੋਹੀ ਨਹੀਂ ਜਾਵੇਗੀ ਪਰ ਜਿਸ ਜਮੀਨ ਦਾ ਨੋਟੀਫਿਕੇਸ਼ਨ ਹੋ ਗਿਆ ਉਹ ਜਮੀਨ ਤਾਂ ਹੁਣ ਕਿਸਾਨ ਵੇਚ ਵੀ ਨਹੀਂ ਸਕਦਾ । ਜਦ ਕੋਈ ਮਾਲਿਕ ਆਪਣੀ ਜਮੀਨ ਵੇਚ ਨਹੀਂ ਸਕਦਾ ਤਾਂ ਫਿਰ ਕੀ ਇਹ ਉਸ ਦੇ ਅਧਿਕਾਰਾਂ ਦਾ ਹਨਨ ਨਹੀਂ ਹੈ।

ਉਹਨਾਂ ਨੇ ਕਿਹਾ ਕਿ ਇਹ ਇੱਕ ਪੋਂਜੀ ਸਕੀਮ / ਚਿੱਟ ਫੰਡ ਸਕੀਮ ਵਰਗੀ ਯੋਜਨਾ ਹੈ ਜਿਸ ਦਾ ਉਦੇਸ਼ ਆਪਣੇ ਚਹੇਤੇ ਰੀਅਲ ਅਸਟੇਟ ਦੇ ਲੋਕਾਂ ਰਾਹੀਂ ਕਮਿਸ਼ਨ ਖੋਰੀ ਕਰਨਾ ਹੈ । ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਿਉਂਕਿ ਉਹ ਸੰਵਿਧਾਨਿਕ ਅਹੁਦਿਆਂ ਤੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਹੋਈ ਲੁੱਟ ਲਈ ਉਹਨਾਂ ਦੀ ਜਵਾਬਦੇਹੀ ਤੈਅ ਹੋਣੀ ਹੈ ਜਦਕਿ ਜਿਹੜੇ ਲੋਕ ਉਹਨਾਂ ਤੋਂ ਇਹ ਕਾਰਾ ਕਰਵਾ ਰਹੇ ਹਨ ਉਹ ਤਾਂ ਸਰਕਾਰ ਬਦਲਦੇ ਹੀ ਬੋਰੀਆ ਬਿਸਤਰਾ ਸਮੇਟ ਕੇ ਦਿੱਲੀ ਚਲੇ ਜਾਣਗੇ ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨ ਦੀ ਜਮੀਨ ਕਿਸਾਨ ਦੀ ਰਹੇ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ ਉਚ ਪੁਲਿਸ ਅਧਿਕਾਰੀ ਹੁੰਦੇ ਹੋਏ ਵੀ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਆ ਗਏ ਅਤੇ ਉਹ ਇਹ ਨਹੀਂ ਸਮਝ ਸਕੇ ਕਿ ਜਿਹੜੇ ਲੋਕ ਅੰਤਕਵਾਦੀਆ ਦੇ ਘਰ ਰਾਤਾਂ ਕੱਟਦੇ ਰਹੇ ਹਨ ਉਹ ਕਿਸ ਤਰ੍ਹਾਂ ਦਾ ਬਦਲਾਅ ਪੰਜਾਬ ਵਿੱਚ ਲਿਆਉਣਗੇ ।

ਬਿਕਰਮ ਸਿੰਘ ਮਜੀਠੀਆ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕੌਣ ਸਹੀ ਹੈ ਕੌਣ ਗਲਤ ਹੈ ਇਸ ਦਾ ਫੈਸਲਾ ਕੋਰਟ ਕਰੇਗਾ ਪਰ ਆਪ ਸਰਕਾਰ ਨੂੰ ਸਾਰਿਆਂ ਖਿਲਾਫ ਇੱਕ ਸਾਰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਚੁਣ ਚੁਣ ਕੇ ਕੀਤੀ ਗਈ ਕਾਰਵਾਈ ਸੰਦੇਹ ਪੈਦਾ ਕਰਦੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਜਿਨਾਂ ਬਾਰੇ ਖੜ ਕੇ ਕਿਹਾ ਸੀ ਕਿ ਉਹਨਾਂ ਤੇ ਪਰਚੇ ਕੀਤੇ ਜਾਣਗੇ ਅੱਜ ਉਹਨਾਂ ਖਿਲਾਫ ਕਾਰਵਾਈ ਨਾ ਹੋਣਾ ਦਰਸਾਉਂਦਾ ਹੈ ਕਿ ਜਾਂ ਤਾਂ ਪੈਰ ਫੜ ਲਏ ਗਏ ਹਨ ਜਾਂ ਪੈਸੇ ਫੜ ਲਏ ਗਏ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਭਗਵੰਤ ਸਿੰਘ ਮਾਨ ਪੰਜਾਬ ਪ੍ਰਤੀ ਆਪਣੀ ਜਵਾਬਦੇਹੀ ਸਮਝਣ। ਉਹਨਾਂ ਨੇ ਕਿਹਾ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਸਾਰੇ ਲੋਕਾਂ ਖਿਲਾਫ ਕੀਤੀ ਜਾਵੇ ਅਤੇ ਪੰਜਾਬ ਨੂੰ ਸਮਰਪਿਤ ਹੋ ਕੇ ਸਰਕਾਰ ਕੰਮ ਕਰੇ ਨਾ ਕਿ ਦਿੱਲੀ ਵਾਲਿਆਂ ਅੱਗੇ ਗੋਡੇ ਟੇਕ ਕੇ।

 

ਰੂਪਨਗਰ/ਬਿਊਰੋ ਨਿਊਜ਼ 

ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਨੂੰ ਦੇਖਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਿਲੁਜ ਦਰਿਆ ਤੇ ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿਚ ਬੱਚਿਆਂ ਅਤੇ ਆਮ ਵਿਅਕਤੀਆਂ ਦੇ ਨਹਾਉਣ ਅਤੇ ਕਿਨਾਰਿਆਂ ’ਤੇ ਘੰੁਮਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਇਹ ਪਾਬੰਦੀਆਂ 30 ਅਗਸਤ 2025 ਤੱਕ ਲਾਗੂ ਰਹਿਣਗੀਆਂ। ਡੀ.ਸੀ. ਹੋਰਾਂ ਦੱਸਿਆ ਕਿ ਪਹਾੜਾਂ ’ਚ ਜ਼ਿਆਦਾ ਮੀਂਹ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਜਿਸ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਵੀ ਸਤਲੁਜ ਦਰਿਆ ਅਤੇ ਨਹਿਰਾਂ ਵਿਚ ਪਾਣੀ ਛੱਡਿਆ ਜਾਂਦਾ ਹੈ।

 

ਕਿਹਾ : ਸਮੁੱਚੇ ਖਾਲਸਾ ਪੰਥ ਨੂੰ ਚੇਤਨ ਤੇ ਸੁਚੇਤ ਹੋਣ ਦੀ ਲੋੜ

ਅੰਮਿ੍ਰਤਸਰ/ਬਿਊਰੋ ਨਿਊਜ਼  

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੰਘੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ ਕੀਤਾ ਹੈ।  ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੇਵਾ ਦੌਰਾਨ ਦਾਸ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ ਉੱਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਪਨੇ ਵਿਚ ਵੀ ਸੋਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵ ਭਰ ਦੀਆਂ ਸਮੂਹ ਸੰਗਤਾਂ ਦਾ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਮੌਜੂਦਾ ਸਥਿਤੀ ਪ੍ਰਤੀ ਆਪਣੇ ਪਿਆਰ ਅਤੇ ਚਿੰਤਾਵਾਂ ਨੂੰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਕੀਤੇ ਗਏ ਕੇਸ ਨੂੰ ਵਾਪਸ ਲੈਣ ਦਾ ਨਿਰਣਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ। ਇਸੇ ਦੌਰਾਨ ਗਿਆਨੀ ਰਘਬੀਰ ਸਿੰਘ ਵਲੋਂ ਹਾਈਕੋਰਟ ਵਿਚੋਂ ਆਪਣੀ ਪਟੀਸ਼ਨ ਵਾਪਸ ਲੈਣ ਦਾ ਦਲ ਖਾਲਸਾ ਨੇ ਸਵਾਗਤ ਕੀਤਾ ਹੈ। 

 

ਸ਼ੋ੍ਰਮਣੀ ਕਮੇਟੀ ਖਿਲਾਫ ਗਿਆਨੀ ਰਘਬੀਰ ਸਿੰਘ ਨੇ ਪਾਈ ਸੀ ਪਟੀਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੌਜੂਦਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਦਾਇਰ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਅੱਜ ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਟੀਸ਼ਨ ਵਾਪਸ ਲੈਣ ਦੀ ਆਜ਼ਾਦੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੰਘੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਕਿਹਾ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਕੀਤੇ ਗਏ ਕੇਸ ਨੂੰ ਵਾਪਸ ਲੈਣ ਦਾ ਨਿਰਣਾ ਕੀਤਾ ਹੈ।

 

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਕੁਝ ਦਿਨ ਪਹਿਲਾਂ ਅਹਿਮਦਾਬਾਦ ’ਚ ਜਹਾਜ਼ ਹਾਦਸੇ ’ਚ ਮੌਤ ਹੋ ਗਈ ਸੀ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਚੰਡੀਗੜ੍ਹ ’ਚ ਪਾਰਟੀ ਦੇ ਦਫਤਰ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਭਾਜਪਾ ਦੇ ਕਈ ਆਗੂ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਨੂੰ ਘੇਰਿਆ। ਜਾਖੜ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਪੈਸਾ ਕਮਾਉਣ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਵਾਲੀ ਟੀਮ ਨੇ ਪੰਜਾਬ ਨੂੰ ਬੈਂਕ ਬਣਾ ਦਿੱਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਖੂਨ ਪਸੀਨੇ ਦੀ ਕਮਾਈ ਨੂੰ ਆਮ ਆਦਮੀ ਪਾਰਟੀ ਵਾਲੇ ਹੜੱਪਣਾ ਚਾਹੁੰਦੇ ਹਨ, ਪਰ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.