Wednesday, 22 April 2026

 

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ’ਚ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ। ਸੀਬੀਆਈ ਦੇ ਕੇਸ ਅੱਜ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਕੇਜਰੀਵਾਲ ਦੀ ਨਿਆਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਈਡੀ ਮਾਮਲੇ ਵਿਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਵੀ ਮਿਲ ਚੁੱਕੀ ਹੈ। ਇਸੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਸੰਮਨ ਜਾਰੀ ਹੋਣ ’ਤੇ ਦੁਰਗੇਸ਼ ਪਾਠਕ ਅਦਾਲਤ ਵਿਚ ਪੇਸ਼ ਹੋਏ ਸਨ।  

 

 

ਭਾਰਤ ਅਤੇ ਸਿੰਗਾਪੁਰ ਵਿਚਾਲੇ ਹੋਏ ਕਈ ਸਮਝੌਤਿਆਂ ’ਤੇ ਹੋਏ ਦਸਤਖਤ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਸਿੰਗਾਪੁਰ ਪਹੁੰਚੇ ਸਨ। ਇਸ ਦੌਰਾਨ ਪੀਐਮ ਮੋਦੀ ਸਿੰਗਾਪੁਰ ਦੀ ਸੰਸਦ ਵਿਖੇ ਵੀ ਪਹੁੰਚੇ। ਜਿੱਥੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪੀਐਮ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਸਾਡੀ ਪਹਿਲੀ ਮੁਲਾਕਾਤ ਹੈ ਅਤੇ ਮੇਰੇ ਵਲੋਂ ਤੁਹਾਨੂੰ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਕਿਹਾ ਕਿ ਸਿੰਗਾਪੁਰ ਸਿਰਫ ਇਕ ਸਹਾਇਕ ਦੇਸ਼ ਹੀ ਨਹੀਂ ਸਗੋਂ ਹਰ ਵਿਕਾਸਸ਼ੀਲ ਦੇਸ਼ ਲਈ ਪ੍ਰੇਰਨਾ ਸਰੋਤ ਹੈ। ਅਸੀਂ ਭਾਰਤ ਵਿਚ ਕਈ ਸਿੰਗਾਪੁਰ ਵੀ ਬਣਾਉਣਾ ਚਾਹੁੰਦੇ ਹਾਂ ਤੇ ਮੈਨੂੰ ਖੁਸ਼ੀ ਹੈ ਕਿ ਅਸੀਂ ਇਸ ਦਿਸ਼ਾ ਵਿਚ ਮਿਲ ਕੇ ਕੋਸ਼ਿਸ਼ ਕਰ ਰਹੇ ਹਾਂ। ਭਾਰਤ ਅਤੇ ਸਿੰਗਾਪੁਰ ਨੇ ਸੈਮੀਕੰਡਕਟਰ, ਡਿਜੀਟਲ ਤਕਨੀਕ, ਸਿਹਤ ਸਹਿਯੋਗ ਅਤੇ ਹੁਨਰ ਵਿਕਾਸ ਦੇ ਖੇਤਰਾਂ ਵਿਚ ਮਹੱਤਵਪੂਰਨ ਸਮਝੌਤਿਆਂ ’ਤੇ ਦਸਤਖਤ ਕੀਤੇ। ਸਮਝੌਤੇ ਅਨੁਸਾਰ ਦੋਵੇਂ ਦੇਸ਼ ਸੈਮੀਕੰਡਕਟਰ, ਕਲਸਟਰ ਡਿਵੈਲਪਮੈਂਟ, ਸੈਮੀਕੰਡਕਟਰ ਡਿਜ਼ਾਈਨਿੰਗ ਅਤੇ ਨਿਰਮਾਣ ’ਤੇ ਧਿਆਨ ਦੇਣਗੇ।

 

 

ਕਾਂਗਰਸ ਤੇ ‘ਆਪ’ ਦੇ ਗਠਜੋੜ ਦੀਆਂ ਸੰਭਾਵਨਾਵਾਂ ਹੋਈਆਂ ਮੱਧਮ

ਚੰਡੀਗੜ੍ਹ/ਬਿਊਰੋ ਨਿਊਜ਼

ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਗਠਜੋੜ ਦੀਆਂ ਸੰਭਾਵਨਾਵਾਂ ਮੱਧਮ ਹੀ ਜਾਪ ਰਹੀਆਂ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਅੱਜ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕੀਤੀ ਸੀ। ਧਿਆਨ ਰਹੇ ਕਿ ‘ਆਪ’ ਅਤੇ ਕਾਂਗਰਸ ਵਿਚਾਲੇ ਚੋਣ ਗਠਜੋੜ ਨਾ ਹੋਣ ਦਾ ਕਾਰਨ ਸੀਟਾਂ ਦੀ ਵੰਡ ਹੈ। ਹਰਿਆਣਾ ਵਿਚ ਕੁੱਲ 90 ਵਿਧਾਨ ਸਭਾ ਸੀਟਾਂ ਹਨ ਅਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਕੋਲੋਂ 10 ਸੀਟਾਂ ਦੀ ਮੰਗ ਕੀਤੀ ਸੀ। ਇਹ 10 ਸੀਟਾਂ ਪੰਜਾਬ ਅਤੇ ਦਿੱਲੀ ਦੇ ਬਾਰਡਰ ਨਾਲ ਲੱਗਦੀਆਂ ਹਨ। ‘ਆਪ’ ਦਾ ਮੰਨਣਾ ਸੀ ਕਿ ਦਿੱਲੀ ਅਤੇ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਅਤੇ ਇਸ ਲਈ ਫਾਇਦਾ ਹੋ ਸਕਦਾ ਹੈ। ਪਰ ਕਾਂਗਰਸ ਪਾਰਟੀ ‘ਆਪ’ ਨੂੰ ਸਿਰਫ 5 ਸੀਟਾਂ ਦੇ ਰਹੀ ਹੈ।    

 

ਭਾਰਤ ਅਤੇ ਬਰੂਨੇਈ ਵਿਚਕਾਰ ਰਾਜਨੀਤਕ ਸਬੰਧਾਂ ਨੂੰ ਹੋਏ 40 ਸਾਲ

ਨਵੀਂ ਦਿੱਲੀ/ਬਿਊਰੋ ਨਿਊਜ਼ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦਾਰੂਸਲਮ ਅਤੇ ਸਿੰਗਾਪੁਰ ਦੇ ਤਿੰਨ ਦਿਨਾਂ ਸਰਕਾਰੀ ਦੌਰੇ ਲਈ ਚਲੇ ਗਏ ਹਨ। ਸੁਲਤਾਨ ਹਾਜੀ ਹਸਨਲ ਬੋਲਕੀਆ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਬਰੂਨੇਈ ਦਾਰੂਸਲਮ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਬਰੂਨੇਈ ਯਾਤਰਾ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਭਾਰਤ ਅਤੇ ਬਰੂਨੇਈ ਵਿਚਕਾਰ ਰਾਜਨੀਤਕ ਸਬੰਧਾਂ ਨੂੰ 40 ਸਾਲ ਪੂਰੇ ਹੋ ਗਏ ਹਨ ਅਤੇ ਇਸ ਮੌਕੇ ਭਾਰਤੀ ਪ੍ਰਧਾਨ ਮੰਤਰੀ ਵਲੋਂ ਬਰੂਨੇਈ ਦਾ ਦੌਰਾ ਕੀਤਾ ਜਾ ਰਿਹਾ ਹੈ।  ਇਸ ਤੋਂ ਬਾਅਦ ਉਹ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਦੇ ਸੱਦੇ ’ਤੇ ਸਿੰਗਾਪੁਰ ਦੀ ਯਾਤਰਾ ਕਰਨਗੇ। ਇਹ ਯਾਤਰਾ 4 ਤੇ 5 ਸਤੰਬਰ ਨੂੰ ਤੈਅ ਕੀਤੀ ਗਈ ਹੈ।

 

 

ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ

ਚੰਡੀਗੜ੍ਹ/ਬਿਊਰੋ ਨਿਊਜ਼

ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸੇ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਅਜੇ ਤੱਕ ਸਿਰੇ ਨਹੀਂ ਚੜ੍ਹ ਸਕਿਆ ਹੈ। ਇਨ੍ਹਾਂ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਅਜੇ ਤੱਕ ਸਹਿਮਤੀ ਨਹੀਂ ਬਣੀ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਹਰਿਆਣਾ ਸੂਬੇ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ ਕਿ ਜੇਕਰ ਕਾਂਗਰਸ ਨਾਲ ਗਠਜੋੜ ਸਿਰੇ ਨਾ ਚੜ੍ਹਿਆ ਤਾਂ ਛੇਤੀ ਹੀ ਸਾਰੀਆਂ 90 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਧਰ ਦੂਜੇ ਪਾਸੇ ਚਰਚਾ ਚੱਲ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਹਰਿਆਣਾ ਦੇ ਪਿਹੋਵਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ।

ਸਮਾਜ ਦੇ ਵਿਕਾਸ ਲਈ ਇਸ ਨੂੰ ਦੱਸਿਆ ਜ਼ਰੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਆਰ.ਐਸ.ਐਸ. ਨੇ ਜਾਤੀ ਜਨਗਣਨਾ ਨੂੰ ਲੈ ਕੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਦੇ ਕਲਿਆਣ ਲਈ ਜ਼ਰੂਰੀ ਹੈ, ਪਰ ਇਸਦਾ ਇਸਤੇਮਾਲ ਚੋਣ ਪ੍ਰਚਾਰ ਦੇ ਲਈ ਨਹੀਂ ਕੀਤਾ ਜਾਣਾ ਚਾਹੀਦਾ। ਆਰ.ਐਸ.ਐਸ. ਦੇ ਮੁੱਖ ਬੁਲਾਰੇ ਸੁਨੀਲ ਆਂਬੇਕਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਨੂੰ ਸਿਰਫ ਡੈਟਾ ਦੇ ਲਈ ਜਾਤੀ ਜਨਗਣਨਾ ਕਰਵਾਉਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਆਰ.ਐਸ.ਐਸ. ਦੀ ਆਲ ਇੰਡੀਆ ਕੋਆਰਡੀਨੇਸ਼ਨ ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਸ ਸਾਲ ਇਹ ਮੀਟਿੰਗ 31 ਅਗਸਤ ਤੋਂ ਲੈ ਕੇ 2 ਸਤੰਬਰ ਤੱਕ ਕੇਰਲ ਦੇ ਪਲਕੜ ਵਿਚ ਹੋਈ ਹੈ। ਇਸ ਮੀਟਿੰਗ ਵਿਚ ਹੋਰ ਵੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਹੋਈ ਹੈ। 

 

ਅਮਿਤ ਸ਼ਾਹ ਨੇ ਕਿਹਾ : ਧਾਰਾ 370 ਦੀ ਵਾਪਸੀ ਹੁਣ ਕਦੀ ਨਹੀਂ ਹੋਵੇਗੀ

ਜੰਮੂ/ਬਿਊਰੋ ਨਿਊਜ਼

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਵਿਚ ਪਾਰਟੀ ਦਾ ਮੈਨੀਫੈਸਟੋ ਜਾਰੀ ਕੀਤਾ। ਮੈਨੀਫੈਸਟੋ ਜਾਰੀ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਆਜ਼ਾਦੀ ਦੇ ਸਮੇਂ ਤੋਂ ਸਾਡੀ ਪਾਰਟੀ ਲਈ ਜੰਮੂ ਕਸ਼ਮੀਰ ਬਹੁਤ ਅਹਿਮ ਰਿਹਾ ਹੈ ਅਤੇ ਅਸੀਂ ਇਸ ਨੂੰ ਭਾਰਤ ਨਾਲ ਜੋੜਨ ਲਈ ਬਹੁਤ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਇਤਿਹਾਸ ਬਣ ਚੁੱਕੀ ਹੈ ਅਤੇ ਇਹ ਕਦੇ ਵੀ ਵਾਪਸ ਨਹੀਂ ਆ ਸਕਦੀ। ਸ਼ਾਹ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿਚ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨੂੰ ਉਚ ਸਿੱਖਿਆ ਲੈਣ ਲਈ ਦੇਸ਼ ਦੇ ਬਾਕੀ ਹਿੱਸਿਆਂ ਵਿਚ ਜਾਣਾ ਪੈਂਦਾ ਸੀ, ਪਰ ਹੁਣ ਦੇਸ਼ ਦੇ ਬਾਕੀ ਹਿੱਸਿਆਂ ਤੋਂ ਵਿਦਿਆਰਥੀ ਉਚ ਸਿੱਖਿਆ ਹਾਸਲ ਕਰਨ ਲਈ ਜੰਮੂ ਕਸ਼ਮੀਰ ਪਹੁੰਚ ਰਹੇ ਹਨ। 

 

 

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਕਰਨਗੇ ਕਮੇਟੀ ਦੀ ਪ੍ਰਧਾਨਗੀ

ਨਵੀਂ ਦਿੱਲੀ/ਬਿਊਰੋ ਨਿਊਜ਼

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਮਾਨਯੋਗ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਦੀ ਹਦਾਇਤ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਮੇਟੀ ਵੱਲੋਂ ਇਨ੍ਹਾਂ ਮਸਲਿਆਂ ਨੂੰ ਪੜਾਅਵਾਰ ਵਿਚਾਰਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣਾ ਸ਼ਾਂਤਮਈ ਪ੍ਰਦਰਸ਼ਨ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਆਜ਼ਾਦੀ ਹੋਵੇਗੀ। ਸੁਪਰੀਮ ਕੋਰਟ ਵੱਲੋਂ ਹਰਿਆਣਾ ਸਰਕਾਰ ਦੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫਤੇ ਦੇ ਅੰਦਰ ਸ਼ੰਭੂ ਬਾਰਡਰ ’ਤੇ ਅੰਬਾਲਾ ਨੇੜੇ ਲਾਏ ਬੈਰੀਕੇਡ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। 

 

ਦੋਵੇਂ ਪਹਿਲਵਾਨ ਹਰਿਆਣਾ ’ਚ ਲੜ ਸਕਦੇ ਹਨ ਵਿਧਾਨ ਸਭਾ ਦੀ ਚੋਣ

ਨਵੀਂ ਦਿੱਲੀ/ਬਿਊਰੋ ਨਿਊਜ਼

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਰਸਮੀ ਤੌਰ ’ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪਵਨ ਖੇੜਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਅਤੇ ਹਰਿਆਣਾ ’ਚ ਕਾਂਗਰਸ ਦੇ ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਵਿਨੇਸ਼ ਫੋਗਾਟ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਦਾ ਧੰਨਵਾਦ ਕਰਦੀ ਹੈ ਤੇ ਇਸ ਪਾਰਟੀ ਵਿਚ ਆਉਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਬੁਰੇ ਸਮੇਂ ਵਿਚ ਹੀ ਪਤਾ ਲੱਗਦਾ ਹੈ ਕਿ ਤੁਹਾਡੇ ਨਾਲ ਕੌਣ ਖੜ੍ਹਾ ਹੈ? ਇਸੇ ਦੌਰਾਨ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਅਤੇ ਦੇਸ਼ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਾਂਗੇ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਇਨ੍ਹਾਂ ਦੋਵਾਂ ਪਹਿਲਵਾਨਾਂ ਨੂੰ ਹਰਿਆਣਾ ਵਿਚ ਵਿਧਾਨ ਸਭਾ ਦੀ ਚੋਣ ਲੜਾ ਸਕਦੀ ਹੈ। ਵਿਨੇਸ਼ ਫੋਗਾਟ ਰੇਲਵੇ ਵਿਭਾਗ ਵਿਚ ਨੌਕਰੀ ਕਰਦੀ ਸੀ ਅਤੇ ਉਸ ਨੇ ਆਪਣੀ ਨੌਕਰੀ ਤੋਂ ਅਸਤੀਫਾ ਵੀ ਦੇ ਦਿੱਤਾ ਹੈ। 

ਅਮਾਨਤੁੱਲਾ ਖਿਲਾਫ ਲੱਗੇ ਹਨ ਮਨੀ ਲਾਂਡਰਿੰਗ ਦੇ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ 

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੋਮਵਾਰ ਨੂੰ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਗਿ੍ਰਫਤਾਰ ਕਰ ਲਿਆ ਹੈ। ਈਡੀ, ਦਿੱਲੀ ਵਕਫ ਬੋਰਡ ਮਨੀ ਲਾਂਡਰਿੰਗ ਕੇਸ ਵਿਚ ਸਵੇਰੇ ਸਵਾ 8 ਵਜੇ ਅਮਾਨਤੁੱਲਾ ਖਾਨ ਦੇ ਘਰ ਪਹੁੰਚ ਗਈ ਸੀ ਅਤੇ ਕਰੀਬ 4 ਘੰਟੇ ਵਿਧਾਇਕ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਵਿਧਾਇਕ ਅਮਾਨਤੁੱਲਾ ਨੂੰ ਗਿ੍ਰਫਤਾਰ ਕਰ ਲਿਆ ਗਿਆ। ਦਿੱਲੀ ਦੀ ਓਖਲਾ ਸੀਟ ਤੋਂ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ’ਤੇ ਆਰੋਪ ਹੈ ਕਿ ਉਨ੍ਹਾਂ ਨੇ ਦਿੱਲੀ ਵਕਫ ਬੋਰਡ ਦਾ ਪ੍ਰਧਾਨ ਰਹਿੰਦੇ ਹੋਏ 32 ਵਿਅਕਤੀਆਂ ਦੀ ਗੈਰਕਾਨੂੰਨੀ ਭਰਤੀ ਕਰਵਾਈ ਅਤੇ ਫੰਡਾਂ ਦਾ ਗਲਤ ਇਸਤੇਮਾਲ ਕੀਤਾ ਹੈ। ਜ਼ਿਕਰਯੋਗ ਹੈ ਕਿ ਈਡੀ ਪਹਿਲਾਂ ਵੀ ਦੋ ਵਾਰ ਅਮਾਨਤੁੱਲਾ ਖਾਨ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਇਸੇ ਦੌਰਾਨ ‘ਆਪ’ ਵਿਧਾਇਕ ਅਮਾਨਤੁੱਲਾ ਨੇ ਕਿਹਾ ਕਿ ਸਰਚ ਵਾਰੰਟ ਦੇ ਨਾਮ ’ਤੇ ਈਡੀ ਦਾ ਮਕਸਦ ਸਿਰਫ ਉਨ੍ਹਾਂ ਨੂੰ ਗਿ੍ਰਫਤਾਰ ਕਰਨਾ ਸੀ।  ‘ਆਪ’ ਵਿਧਾਇਕ ਨੇ ਕਿਹਾ ਕਿ ਈਡੀ ਜਾਣਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। 

 

ਕਾਂਗਰਸ ਦਾ ਦਾਅਵਾ : ਇਕ ਹਜ਼ਾਰ ਕਰੋੜ ਰੁਪਏ ਦੀ ਹੋਈ ਹੇਰਾਫੇਰੀ

ਨਵੀਂ ਦਿੱਲੀ/ਬਿਊਰੋ ਨਿਊਜ਼ 

ਕਰਨਾਟਕ ਵਿਚ ਮੁੱਖ ਮੰਤਰੀ ਸਿਧਾਰਮੱਈਆ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਾਬਕਾ ਭਾਜਪਾ ਸਰਕਾਰ ’ਤੇ ਕੋਵਿਡ ਦੌਰਾਨ ਮਿਲੇ ਫੰਡਾਂ ਵਿਚ ਕਰੋੜਾਂ ਰੁਪਏ ਦੇ ਘੁਟਾਲੇ ਦਾ ਆਰੋਪ ਲਗਾਇਆ ਹੈ। ਕਾਂਗਰਸ ਦਾ ਦਾਅਵਾ ਹੈ ਕਿ ਕੋਵਿਡ ਦੇ ਦੌਰਾਨ ਸੂਬੇ ਨੂੰ ਕੁੱਲ 13 ਹਜ਼ਾਰ ਕਰੋੜ ਰੁਪਏ ਦਾ ਫੰਡ ਮਿਲਿਆ ਸੀ। ਇਸ ਵਿਚੋਂ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੀ ਹੇਰਾਫੇਰੀ ਹੋਈ ਹੈ। ਉਸ ਸਮੇਂ ਕਰਨਾਟਕ ਵਿਚ ਬੀ.ਐਸ. ਯੇਦੀਯੂਰੱਪਾ ਦੀ ਅਗਵਾਈ ਵਿਚ ਭਾਜਪਾ ਦੀ ਸਰਕਾਰ ਸੀ। ਕਾਂਗਰਸ ਨੇ ਕੋਵਿਡ-19 ਮੈਨੇਜਮੈਂਟ ’ਤੇ ਜਸਟਿਸ ਜੌਨ ਮਾਈਕਲ ਡੀ ਕੁਲ੍ਹਾ ਕਮਿਸ਼ਨ ਦੀ ਮੁੱਢਲੀ ਜਾਂਚ ਰਿਪੋਰਟ ਦੇ ਹਵਾਲੇ ਨਾਲ ਇਸ ਘੁਟਾਲੇ ਦਾ ਦਾਅਵਾ ਕੀਤਾ ਹੈ। ਕਰਨਾਟਕ ਸਰਕਾਰ ਵਿਚ ਕਾਨੂੰਨ ਅਤੇ ਸੰਸਦੀ ਕਾਰਜ ਮੰਤਰੀ ਐਚ.ਕੇ. ਪਾਟਿਲ ਨੇ ਦੱਸਿਆ ਕਿ ਲੰਘੇ ਕੱਲ੍ਹ ਕੈਬਨਿਟ ਮੀਟਿੰਗ ਵਿਚ ਰਿਪੋਰਟ ’ਤੇ ਚਰਚਾ ਹੋਈ। ਰਿਪੋਰਟ ਵਿਚ ਕਿਹਾ ਗਿਆ ਕਿ ਕੋਵਿਡ ਫੰਡ ਨਾਲ ਜੁੜੀਆਂ ਕਈ ਫਾਈਲਾਂ ਗਾਇਬ ਹਨ, ਜਿਨ੍ਹਾਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਨ੍ਹਾਂ ਦੇ ਸਾਹਮਣੇ ਨਹੀਂ ਰੱਖਿਆ ਗਿਆ।  

 

ਸੰਜੇ ਸਿੰਘ ਨੇ ਈਡੀ ਦੀ ਰੇਡ ਨੂੰ ਦੱਸਿਆ ਤਾਨਾਸ਼ਾਹੀ

ਨਵੀਂ ਦਿੱਲੀ/ਬਿਊਰੋ ਨਿਊਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸੋਮਵਾਰ ਸਵੇਰੇ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਈਡੀ, ਦਿੱਲੀ ਵਕਫ ਬੋਰਡ ਮਨੀ ਲਾਂਡਰਿੰਗ ਕੇਸ ਵਿਚ ਸਵੇਰੇ ਸਵਾ 8 ਵਜੇ ਅਮਾਨਤੁੱਲਾ ਖਾਨ ਦੇ ਘਰ ਪਹੁੰਚ ਗਈ ਸੀ ਅਤੇ ਪੁੱਛਗਿੱਛ ਕੀਤੀ ਹੈ। ਦਿੱਲੀ ਦੀ ਓਖਲਾ ਸੀਟ ਤੋਂ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ’ਤੇ ਆਰੋਪ ਹੈ ਕਿ ਉਨ੍ਹਾਂ ਨੇ ਦਿੱਲੀ ਵਕਫ ਬੋਰਡ ਦਾ ਪ੍ਰਧਾਨ ਰਹਿੰਦੇ ਹੋਏ 32 ਵਿਅਕਤੀਆਂ ਦੀ ਗੈਰਕਾਨੂੰਨੀ ਭਰਤੀ ਕਰਵਾਈ ਅਤੇ ਫੰਡਾਂ ਦਾ ਗਲਤ ਇਸਤੇਮਾਲ ਕੀਤਾ ਹੈ। ਜ਼ਿਕਰਯੋਗ ਹੈ ਕਿ ਈਡੀ ਪਹਿਲਾਂ ਵੀ ਦੋ ਵਾਰ ਅਮਾਨਤੁੱਲਾ ਖਾਨ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਉਧਰ ਦੂਜੇ ਪਾਸੇ ‘ਆਪ’ ਵਿਧਾਇਕ ਅਮਾਨਤੁੱਲਾ ਨੇ ਕਿਹਾ ਕਿ ਸਰਚ ਵਾਰੰਟ ਦੇ ਨਾਮ ’ਤੇ ਈਡੀ ਦਾ ਮਕਸਦ ਸਿਰਫ ਉਨ੍ਹਾਂ ਨੂੰ ਗਿ੍ਰਫਤਾਰ ਕਰਨਾ ਹੈ। ‘ਆਪ’ ਵਿਧਾਇਕ ਨੇ ਕਿਹਾ ਕਿ ਈਡੀ ਜਾਣਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਈਡੀ ਦੀ ਰੇਡ ਨੂੰ ਤਾਨਸ਼ਾਹੀ ਦੱਸਿਆ ਹੈ। 

 

 

 

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.