ਰਣਨੀਤੀ ਨੂੰ ਮੁੜ ਉਲੀਕਣ ਲਈ ਹੋਈ ਵਿਚਾਰ-ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
‘ਇੰਡੀਆ’ ਗਠਜੋੜ ਦੇ ਸੀਨੀਅਰ ਆਗੂਆਂ ਦੀ ਅੱਜ ਦਿੱਲੀ ਵਿਚ ਅਹਿਮ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਇੰਡੀਆ ਗਠਜੋੜ ਦੇ ਕੁਝ ਭਾਈਵਾਲਾਂ ਵਿਚ ਮੱਤਭੇਦ ਉਭਰ ਆਏ ਸਨ, ਜਿਸ ਨੂੰ ਦੇਖਦਿਆਂ ਇਹ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਗਠਜੋੜ ਵਿਚ ਏਕਤਾ ਦੀ ਗੱਲ ਕੀਤੀ ਅਤੇ ਲੋਕਾਂ ਦੀ ਰੋਜ਼ੀ-ਰੋਟੀ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਕਾਂਗਰਸ ਪਾਰਟੀ ਤੋਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ, ਤਿ੍ਰਣਮੂਲ ਕਾਂਗਰਸ ਪਾਰਟੀ ਤੋਂ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਤੋਂ ਅਖਿਲੇਸ਼ ਯਾਦਵ, ਰਾਸ਼ਟਰੀ ਜਨਤਾ ਦਲ ਤੋਂ ਤੇਜਸਵੀ ਯਾਦਵ, ਨੈਸ਼ਨਲ ਕਾਨਫਰੰਸ ਤੋਂ ਉਮਰ ਅਬਦੁੱਲਾ ਅਤੇ ਪੀਡੀਪੀ ਤੋਂ ਮਹਿਬੂਬਾ ਮੁਫਤੀ ਸਣੇ ਵਿਰੋਧੀ ਆਗੂਆਂ ਨੇ ਖੱਬੀ ਪੱਖੀ ਆਗੂਆਂ ਦੇ ਨਾਲ ਮੀਟਿੰਗ ਵਿਚ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਡੀ.ਐਮ.ਕੇ. ਅਤੇ ਆਮ ਆਦਮੀ ਪਾਰਟੀ ਇਸ ਵਿਚਾਰ ਵਟਾਂਦਰੇ ਦਾ ਹਿੱਸਾ ਨਹੀਂ ਸਨ, ਕਿਉਕਿ ਇਨ੍ਹਾਂ ਨੇ ਗਠਜੋੜ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਸੀ। ਇਹ ਮੀਟਿੰਗ ਉਸ ਸਮੇਂ ਹੋਈ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਆਪਣੇ ਲਗਾਤਾਰ ਤੀਜੇ ਕਾਰਜਕਾਲ ਦੌਰਾਨ 12 ਸਾਲ ਪੂਰੇ ਕਰ ਚੁੱਕੀ ਹੈ।
‘ਇੰਡੀਆ’ ਗਠਜੋੜ ਦੇ ਆਗੂਆਂ ਦੀ ਦਿੱਲੀ ’ਚ ਹੋਈ ਬੈਠਕ
- ਭਾਰਤ
- Posted On


