ਬਿੱਟੂੁ ਦੇ ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਆਗੂ ਅਤੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੇ ਇਕ ਮਾਮਲੇ ਨੂੰ ਲੈ ਕੇ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਉਨ੍ਹਾਂ ਦੀ ਪੇਸ਼ੀ ਸੀ। ਅੱਜ ਤੈਅ ਸਮੇਂ ’ਤੇ ਬਿੱਟੂ ਖੁਦ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਵਲੋਂ ਵਕੀਲ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਉਨ੍ਹਾਂ ਦਾ ਪੱਖ ਰੱਖਿਆ। ਬਿੱਟੂ ਦੇ ਵਕੀਲ ਨੇ ਕੇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਅਤੇ ਰਿਕਾਰਡ ਕਮਿਸ਼ਨ ਕੋਲ ਜਮ੍ਹਾ ਕਰਵਾਇਆ ਹੈ। ਕਮਿਸ਼ਨ ਦੇ ਮੁਤਾਬਕ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 24 ਜੂਨ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਲੰਘੀ 4 ਜੂਨ ਨੂੰ ਰਵਨੀਤ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਨਹੀਂ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਖੁਦ ਹੀ ਪੇਸ਼ ਹੋਣ ਲਈ 15 ਜੂਨ ਦਾ ਸਮਾਂ ਮੰਗਿਆ ਸੀ। ਧਿਆਨ ਰਹੇ ਕਿ ਰਵਨੀਤ ਸਿੰਘ ਬਿੱਟੂ ਖਿਲਾਫ ਪੁਲਿਸ ਮੁਲਾਜ਼ਮਾਂ ਖਿਲਾਫ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਅਤੇ ਟਿੱਪਣੀਆਂ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਸਨ। ਇਸ ਸਬੰਧੀ ਐਸ.ਸੀ. ਕਮਿਸ਼ਨ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਕਾਨੂੰੂਨ ਦੇ ਸਾਹਮਣੇ ਸਭ ਬਰਾਬਰ ਹਨ ਅਤੇ ਕਿਸੇ ਵੀ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐਸ.ਸੀ. ਕਮਿਸ਼ਨ ਅੱਗੇ ਅੱਜ ਵੀ ਪੇਸ਼ ਨਹੀਂ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ
- ਭਾਰਤ
- Posted On


