- ਪੰਜਾਬ
- Posted On
ਸਾਬਕਾ ਡੀਐਸਪੀ ਦਿਲਸ਼ੇਰ ਸਿੰਘ ਗਿ੍ਰਫਤਾਰ
ਦਿਲਸ਼ੇਰ ਸਿੰਘ ਨੇ ‘ਆਪ’ ਆਗੂ ਨਿਤਿਨ ਨੰਦਾ ’ਤੇ ਚਲਾ ਦਿੱਤੀ ਸੀ ਗੋਲੀ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ’ਤੇ ਗੋਲੀ ਚਲਾਉਣ ਵਾਲੇ ਸਾਬਕਾ ਡੀਐਸਪੀ ਦਿਲਸ਼ੇਰ ਸਿੰਘ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਧਿਆਨ ਰਹੇ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਅਗਮਪੁਰ ਵਿਚ ਇਕ ਸਮਾਗਮ ਦੌਰਾਨ ਸਾਬਕਾ ਡੀਐਸਪੀ ਦਿਲਸ਼ੇਰ ਸਿੰਘ ਨੇ ‘ਆਪ’ ਆਗੂ ਨਿਤਿਨ ਨੰਦਾ ’ਤੇ ਗੋਲੀ ਚਲਾ ਦਿੱਤੀ ਸੀ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ। ਰੂਪਨਗਰ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦਿਲਸ਼ੇਰ ਸਿੰਘ ਅੱਜ ਅਦਾਲਤ ਵਿਚ ਆਤਮ ਸਮਰਪਣ ਕਰਨ ਲਈ ਜਾ ਰਿਹਾ ਸੀ ਅਤੇ ਇਸੇ ਦੌਰਾਨ ਹੀ ਪੁਲਿਸ ਨੇ ਉਸ ਨੂੰ ਰਸਤੇ ਵਿਚ ਹੀ ਗਿ੍ਰਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਵਰਤੇ ਗਏ ਪਿਸਤੌਲ ਨੂੰ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ ਅਤੇ ਤੇਜ਼ੀ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

