Sunday, 07 June 2026

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।

ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ "ਸ਼ਹੀਦਾਂ ਦੇ ਸੁਪਨਿਆਂ ਦਾ ਬਜਟ" ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ  ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 2027 ਵਿੱਚ ਮੁੜ ਸੱਤਾ 'ਚ ਆਵੇਗੀ, ਇਸ ਲਈ ਵਿਰੋਧੀ ਧਿਰ ਨੇ ਲੋਕਾਂ ਦੇ ਸਾਹਮਣੇ ਸੱਚਾਈ ਦਾ ਸਾਹਮਣਾ ਕਰਨ ਦੀ ਥਾਂ ਬਹਿਸ ਤੋਂ ਭੱਜਣਾ ਚੁਣਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਖਾਨਾਪੂਰਤੀ ਹੁੰਦੇ ਸਨ। ਅਸੀਂ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਏਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ। ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਬਜਟ ਨੂੰ ਪਵਿੱਤਰ ਦਸਤਾਵੇਜ਼ ਸਮਝਦੇ ਹੋਏ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ।”
ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਲੋਕਾਂ ਦੀ ਤਰੱਕੀ ਵਿੱਚ ਹਮੇਸ਼ਾ ਆਰਥਿਕ ਕਮਜ਼ੋਰੀ ਰੁਕਾਵਟ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਦੇਣ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦੇਣ, 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਔਰਤਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਹੈ, ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਜਿਸ ਕਰਕੇ ਉਹ ਸਦਨ ਦਾ ਬਾਈਕਾਟ ਕਰਕੇ ਭੱਜ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਜਟ ਗਲੀਆਂ-ਨਾਲੀਆਂ ਪੱਕੀਆਂ ਕਰਨ ਤੱਕ ਸੀਮਿਤ ਹੁੰਦੇ ਸਨ ਪਰ ਅਸੀਂ ਆਪਣੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ, ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਮੈਡੀਕਲ ਕਾਲਜ ਬਣਾਉਣ ਦੇ ਪ੍ਰਸਤਾਵ ਰੱਖੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕਰਨ ਲਈ ਸੂਬੇ ਵਿੱਚ 7 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਬਣਨਗੇ ਅਤੇ ਇਨ੍ਹਾਂ ਕਾਲਜਾਂ ਦੇ ਬਣਨ ਨਾਲ ਐਮ.ਬੀ.ਬੀ.ਐਸ. ਦੀਆਂ 600 ਸੀਟਾਂ ਵਧ ਜਾਣਗੀਆਂ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਓ.ਪੀ.ਡੀ. ਐਂਟਰੀ ਦਰਜ ਕੀਤੀ ਹੈ ਜੋ ਸਿਹਤ ਸੇਵਾਵਾਂ ਵਿੱਚ ਲੋਕਾਂ ਦਾ ਭਰੋਸਾ ਜ਼ਾਹਰ ਕਰਦਾ ਹੈ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਧਨਾਢ ਆਗੂਆਂ ਵੱਲੋਂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਗਰੀਬਾਂ ਦੀ ਭਲਾਈ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਅੱਜ ਵੀ ਬਹੁਤ ਪਰਿਵਾਰ ਗੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਜਿਨ੍ਹਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਗਰੀਬ ਲੋਕਾਂ ਦੀ ਆਰਥਿਕ ਆਜ਼ਾਦੀ ਤੋਂ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੀਡਰ ਆਪਣੇ ਬੱਚਿਆਂ ਨੂੰ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹਾਉਂਦੇ ਹਨ ਪਰ ਗਰੀਬ ਲੋਕਾਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਤਾਂ ਪੱਛੜੇ ਪਰਿਵਾਰਾਂ ਦੇ ਬੱਚੇ ਜੇ.ਈ.ਈ., ਜੇ.ਈ.ਈ. ਮੇਨਜ਼ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਰਸੋਈ ਸਕੀਮ 40 ਲੱਖ ਪਰਿਵਾਰਾਂ ਖਾਸ ਕਰਕੇ ਉਨ੍ਹਾਂ ਦੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਏਗੀ। ਇਸ ਸਕੀਮ ਹੇਠ ਪਰਿਵਾਰ ਨੂੰ ਦੋ ਕਿਲੋ ਖੰਡ, ਦੋ ਕਿਲੋ ਦਾਲ, ਇਕ ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇਕ ਕਿਲੋ ਲੂਣ ਦੀ ਕਿੱਟ ਮਿਲੇਗੀ।
ਪੰਜਾਬ ਪੁਲਿਸ ਵਿੱਚ 10,000 ਅਸਾਮੀ ਸਿਰਜਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਪੰਜਾਬ ਪੁਲਿਸ ਦੇ ਹੱਥ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ ਲਗਪਗ 64000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਨ ਚੰਦ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਣ ਕੇ ਤਿਆਰ ਹੋ ਚੁੱਕਾ ਅਤੇ ਇਸ ਸਾਲ ਤੋਂ ਸੰਸਥਾ ਵਿੱਚ ਦਾਖਲੇ ਸ਼ੁਰੂ ਹੋਣਗੇ। ਇਸ ਨਾਲ ਸਾਡੇ ਨੌਜਵਾਨਾਂ ਨੂੰ ਫੌਜ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲੇਗਾ।
ਸੂਬੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਖੁਸ਼ਖਬਰੀ ਹੈ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਮਾਪਣ ਲਈ ਬਣੇ ਖੂਹਾਂ ਵਿੱਚੋਂ 57 ਫ਼ੀਸਦ ਵਿੱਚ ਪਾਣੀ ਦਾ ਪੱਧਰ ਵਧਿਆ ਹੈ। ਇਹ ਵਾਧਾ 0 ਤੋਂ 4 ਮੀਟਰ ਤੱਕ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾ ਰਹੀ ਹੈ ਜੋ ਸਹੀ ਮਾਅਨਿਆਂ ਵਿੱਚ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਿਸ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਹਰ ਫੈਸਲੇ ਵਿੱਚ ਨੁਕਸ ਕੱਢਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਕਹਿੰਦੇ ਸਨ ਕਿ ਮੁਫਤ ਬਿਜਲੀ ਨਹੀਂ ਦਿੱਤੀ ਜਾ ਸਕਦੀ, ਅਸੀਂ ਇਸ ਵਾਅਦੇ ਨੂੰ ਲਾਗੂ ਕਰਕੇ ਦਿਖਾਇਆ। ਫੇਰ ਕਹਿੰਦੇ ਕਿ ਭਗਵੰਤ ਸਿੰਘ ਮਾਨ ਇਕ ਸਾਲ ਲਈ ਵੀ ਮੁੱਖ ਮੰਤਰੀ ਨਹੀਂ ਰਹੇਗਾ, ਮੈਂ ਚਾਰ ਸਾਲਾਂ ਤੋਂ ਮੁੱਖ ਮੰਤਰੀ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਿਰੋਧੀਆਂ ਨੂੰ ਦੱਸ ਦੇਣਾ ਚਾਹੁੰਦੇ ਕਿ ਸਾਲ 2027 ਵਿੱਚ ਵੀ ਉਹੀ ਮੁੱਖ ਮੰਤਰੀ ਬਣਨਗੇ।
ਪੰਜਾਬ ਦੇ ਮਸਲਿਆਂ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਨੂੰ ਵੱਡਾ ਭਰਾ ਬਣਾ ਕੇ ਸਾਡੇ ਕੀਮਤੀ ਸਰੋਤਾਂ ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਦੇ ਹਿਮਾਚਲ ਵੱਡਾ ਭਰਾ ਕਹਿ ਕੇ ਚੰਡੀਗੜ੍ਹ ਵਿੱਚੋਂ ਹਿੱਸਾ ਮੰਗਦਾ ਹੈ, ਪਾਣੀ ਤੇ ਰਾਇਲਟੀ ਮੰਗਦਾ ਹੈ ਅਤੇ ਕਦੇ ਹਰਿਆਣਾ ਐਸ.ਵਾਈ.ਐਲ. ਨਹਿਰ ਦੀ ਮੰਗ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਟੈਂਡ ਕਾਰਨ ਪਹਿਲੀ ਵਾਰ ਹਰਿਆਣਾ ਨੇ ਆਪਣੇ ਬਜਟ ਵਿੱਚ ਐਸ.ਵਾਈ.ਐਲ ਨਹਿਰ ਦੀ ਉਸਾਰੀ ਲਈ ਫੰਡ ਨਹੀਂ ਰੱਖੇ।
ਸਦਨ ਵਿੱਚ ਵਿਰੋਧੀ ਧਿਰ ਦੀ ਗੈਰ-ਹਾਜ਼ਰੀ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਪਣੇ ਇਲਾਕੇ ਦੇ ਲੋਕਾਂ ਦੇ ਮਸਲੇ ਚੁੱਕਣ ਲਈ ਕਦੇ ਵੀ ਗੰਭੀਰ ਨਹੀਂ ਹੋਏ ਅਤੇ ਸਾਲ 2027 ਵਿੱਚ ਸਿਆਸੀ ਨਕਸ਼ੇ ਤੋਂ ਵੀ ਗੈਰ-ਹਾਜ਼ਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੈ ਜੋ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਏਨੀ ਮਾੜੀ ਹੋ ਚੁੱਕੀ ਹੈ ਕਿ ਇਸ ਦੀ ਸਾਰੀ ਹਾਈਕਮਾਂਡ ਇਕ ਇਨੋਵਾ ਵਿੱਚ ਸਵਾਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਲੇਸ਼ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਲੜਨਾ ਚਾਹੁੰਦੇ ਹਨ।
  ਅਕਾਲੀ ਦਲ ਨੂੰ ਪੰਜਾਬ ਦੀ ਨਸਲਕੁਸ਼ੀ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਗੈਂਗਸਟਰ ਬਣਨ ਦੇ ਰਾਹ ਤੋਰਿਆ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ੋਮੈਟੋ ਕੰਪਨੀ ਤਾਂ ਬਾਅਦ ਵਿੱਚ ਬਣੀ ਹੈ, ਅਕਾਲੀ ਸਰਕਾਰ ਮੌਕੇ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਤੀਜੇ ਸਥਾਨ ਉਤੇ ਰਹਿਣ ਵਾਲੇ ਅਕਾਲੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਨਹੀਂ ਹੋਣੇ।

*ਮਾਨ ਸਰਕਾਰ ਵੱਲੋਂ ਮਹਿਲਾਵਾਂ ਦੀ ਆਰਥਿਕ ਇਜ਼ਤ ਲਈ ₹1500 ਮਹੀਨਾ ਦੇਣ ਦਾ ਇਤਿਹਾਸਕ ਫੈਸਲਾ*

*ਪੰਜਾਬ ਦੇ ਸੂਰਮੇ ਗਰੀਬ ਘਰਾਂ ਦੀਆਂ ਮਾਵਾਂ ਨੇ ਵੀ ਜੰਮੇ ਹਨ: ਡਾ. ਬਲਜੀਤ ਕੌਰ*

ਚੰਡੀਗੜ੍ਹ, 11 ਮਾਰਚ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ।

ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ।

ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ ਮਹਿਲਾਵਾਂ ਸੂਰਮੇ ਜੰਮਣ ਦੇ ਯੋਗ ਨਹੀਂ ਹਨ?

ਉਨ੍ਹਾਂ ਕਿਹਾ, “ਪੰਜਾਬ ਦੇ ਸੂਰਮੇ ਸਿਰਫ਼ ਅਮੀਰ ਘਰਾਂ ਵਿੱਚ ਹੀ ਨਹੀਂ ਜੰਮੇ। ਬਹੁਤ ਸਾਰੇ ਸੂਰਮੇ ਉਹ ਮਾਵਾਂ ਨੇ ਜੰਮੇ ਹਨ ਜਿਨ੍ਹਾਂ ਨੇ ਗਰੀਬੀ ਅਤੇ ਮੁਸ਼ਕਲਾਂ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਪਾਲਿਆ ਅਤੇ ਪੰਜਾਬ ਨੂੰ ਮਹਾਨ ਹੀਰੋ ਦਿੱਤੇ।”

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਸਿਰਫ਼ ਮਹਿਲਾਵਾਂ ਦੀ ਤੌਹੀਨ ਹਨ, ਸਗੋਂ ਪੰਜਾਬ ਦੇ ਉਹਨਾਂ ਸੂਰਮਿਆਂ ਦੀ ਵਿਰਾਸਤ ‘ਤੇ ਵੀ ਸਵਾਲ ਖੜੇ ਕਰਦੀਆਂ ਹਨ ਜੋ ਸਧਾਰਣ ਪਰਿਵਾਰਾਂ ਵਿੱਚ ਜੰਮੇ।

ਕਾਂਗਰਸ ਪਾਰਟੀ ‘ਤੇ ਤਿੱਖਾ ਪ੍ਰਹਾਰ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਇਤਿਹਾਸ ਦੇ ਦਰਦਨਾਕ ਪੰਨੇ ਵੀ ਯਾਦ ਕਰ ਲੈਣ, ਜਿਵੇਂ ਕਿ 1984 ਸਿੱਖ ਵਿਰੋਧੀ ਦੰਗੇ, ਜਦੋਂ ਪੰਜਾਬ ਦੇ ਕਈ ਸੂਰਮੇ ਇਸ ਹਿੰਸਾ ਦਾ ਸ਼ਿਕਾਰ ਬਣੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਆਤਮ-ਮੰਥਨ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ ਵਿੱਚ ਬਣੀਆਂ ਯੋਜਨਾਵਾਂ ਦਾ ਸਤਿਕਾਰ ਕੀਤਾ ਹੈ। ਚਾਹੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਯੋਜਨਾ ਹੋਵੇ ਜਾਂ ਹੋਰ ਭਲਾਈ ਸਕੀਮਾਂ, ਕਿਸੇ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਿਲਾ-ਹਿਤੈਸ਼ੀ ਸਕੀਮ ਦਾ ਕਦੇ ਵੀ ਵਿਰੋਧ ਨਹੀਂ ਕੀਤਾ ਗਿਆ ਅਤੇ ਨਾ ਹੀ ਉਸਨੂੰ ਬੰਦ ਕਰਨ ਦੀ ਗੱਲ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਰੋਧੀ ਧਿਰ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਹੁਣ ਸਰਕਾਰ ਨੂੰ ਘੇਰਨ ਦੀ ਬਜਾਏ ਮਹਿਲਾਵਾਂ ਨੂੰ ਹੀ ਨਿਸ਼ਾਨਾ ਬਣਾਉਣ ਲੱਗ ਪਈ ਹੈ।

ਉਨ੍ਹਾਂ ਕਿਹਾ ਕਿ ਸਿਰਫ਼ ਵਿਧਾਨ ਸਭਾ ਵਿੱਚ ਬੈਠੀਆਂ ਮਹਿਲਾਵਾਂ ਹੀ ਨਹੀਂ, ਸਗੋਂ ਪੂਰੇ ਪੰਜਾਬ ਦੀਆਂ ਮਹਿਲਾਵਾਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਤਿੱਖਾ ਵਿਰੋਧ ਕਰ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਮਹਿਲਾਵਾਂ ਦੇ ਖ਼ਿਲਾਫ਼ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਜਵਾਬਦੇਹ ਨਹੀਂ ਬਣਾਇਆ ਜਾਂਦਾ, ਮਹਿਲਾਵਾਂ ਦੀ ਆਵਾਜ਼ ਲਗਾਤਾਰ ਉੱਠਦੀ ਰਹੇਗੀ।

ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਆਪਣੇ ਆਗੂ ਦੇ ਬਿਆਨ ‘ਤੇ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਪੰਜਾਬ ਦੀਆਂ ਮਹਿਲਾਵਾਂ ਤੋਂ ਮਾਫ਼ੀ ਮੰਗੇ।

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2026-27 ਦਾ ਬਜਟ ਤਿੰਨ ਦਿਨਾਂ ਦੀ ਵਿਆਪਕ ਬਹਿਸ ਤੋਂ ਬਾਅਦ ਅੱਜ ਪਾਸ ਕਰ ਦਿੱਤਾ। ਸਦਨ ਵਿੱਚ ਚਰਚਾ ਨੂੰ ਸਮਾਪਤ ਕਰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੰਮਾਂ ਦਾ ਵਿਸਤ੍ਰਿਤ ਖਾਕਾ ਪੇਸ਼ ਕੀਤਾ ਅਤੇ ਬਹਿਸ ਦੌਰਾਨ ਵੱਖ-ਵੱਖ ਵਿਧਾਇਕਾਂ ਵੱਲੋਂ ਉਠਾਏ ਗਏ ਸਵਾਲਾਂ ਅਤੇ ਸੁਝਾਵਾਂ ਦੇ ਜਵਾਬ ਦਿੱਤੇ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਸਿਧਾਂਤਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੈਸੇ ਦੀ ਚੋਰੀ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਸਦਕਾ ਮਾਲੀਏ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ। ਆਬਕਾਰੀ ਮਾਲੀਆ 20,000 ਕਰੋੜ ਰੁਪਏ ਤੋਂ ਵਧ ਕੇ 53,000 ਕਰੋੜ ਰੁਪਏ ਹੋ ਗਿਆ ਹੈ, ਜਦੋਂ ਕਿ ਜੀਐਸਟੀ ਉਗਰਾਹੀ 61,000 ਕਰੋੜ ਰੁਪਏ ਤੋਂ ਦੁੱਗਣੀ ਹੋ ਕੇ 1,21,000 ਕਰੋੜ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਸਟੈਂਪ ਰਜਿਸਟ੍ਰੇਸ਼ਨ ਮਾਲੀਆ 12,000 ਕਰੋੜ ਰੁਪਏ ਤੋਂ ਵਧ ਕੇ ₹30,000 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਖ਼ਜਾਨੇ ਵਿੱਚ ਇਹ ਕ੍ਰਾਂਤੀਕਾਰੀ ਬਦਲਾਅ ਸਖ਼ਤ ਚੌਕਸੀ ਅਤੇ ਇਮਾਨਦਾਰ ਸ਼ਾਸਨ ਰਾਹੀਂ ਸੰਭਵ ਹੋਇਆ ਹੈ।

ਰੋਜ਼ਗਾਰ ਉੱਤਪਤੀ ਅਤੇ 'ਆਪ' ਸਰਕਾਰ ਦੀਆਂ ਗਾਰੰਟੀਆਂ ਬਾਰੇ ਗੱਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ 2022 ਵਿੱਚ ਆਪਣੀ ਕੈਬਨਿਟ ਦਾ ਪਹਿਲਾ ਫੈਸਲਾ ਲਿਆ ਸੀ ਤਾਂ ਅਸੀਂ 30,000 ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਅੱਜ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇਸ ਵਾਅਦੇ ਤੋਂ ਕਿਤੇ ਵੱਧ ਕਰਕੇ ਦਿਖਾਇਆ ਹੈ। ਇਸ ਇਤਿਹਾਸਕ ਭਰਤੀ ਮੁਹਿੰਮ ਨੇ ਸੂਬੇ ਵਿੱਚੋਂ ਨੌਜਵਾਨਾਂ ਦੀ ਵਿਦੇਸ਼ਾਂ ਵੱਲ ਹਿਜਰਤ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਲਈ ਇੱਕ ਸਕਾਰਾਤਮਕ ਮਾਹੌਲ ਸਿਰਜਿਆ ਹੈ।

ਸੂਬੇ ਦੇ ਕਰਜ਼ ਬਾਰੇ ਵਿਰੋਧੀ ਧਿਰ ਦੇ ਸ਼ੰਕਿਆਂ/ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਰਾਜ ਦੇ ਮੌਜੂਦਾ ਫੰਡਾਂ ਦਾ 85 ਫੀਸਦ ਹਿੱਸਾ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਵੱਡੇ ਕਰਜ਼ ਦੀ ਅਦਾਇਗੀ ਲਈ ਵਰਤਿਆ ਜਾ ਰਿਹਾ ਹੈ। ਇਸ ਬੋਝ ਦੇ ਬਾਵਜੂਦ  ਸਾਡੀ ਸਰਕਾਰ ਕਰਜ਼ ਤੋਂ ਜੀਡੀਪੀ ਅਨੁਪਾਤ ਨੂੰ 48 ਫੀਸਦ ਤੋਂ ਘਟਾ ਕੇ 45 ਫੀਸਦ ਕਰਨ ਵਿੱਚ ਕਾਮਯਾਬ ਰਹੀ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ 'ਚ ਮਿਲੀਆਂ 21,860 ਕਰੋੜ ਰੁਪਏ ਦੀਆਂ ਦੇਣਦਾਰੀਆਂ ਦਾ ਭੁਗਤਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਰਾਜ ਨੇ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਐਫਆਰਬੀਐਮ) ਐਕਟ ਤਹਿਤ ਨਿਰਧਾਰਤ ਸੀਮਾਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਹੈ ਅਤੇ ਲੋੜ ਤੋਂ ਜ਼ਿਆਦਾ ਕਰਜ਼ ਲੈਣ ਦਾ ਸਹਾਰਾ ਨਹੀਂ ਲਿਆ ਹੈ। ਸਿੰਕਿੰਗ ਫੰਡ ਅਤੇ ਗਰੰਟੀ ਰੀਡੈਂਪਸ਼ਨ ਵਿਧੀਆਂ ਰਾਹੀਂ ਥੋੜ੍ਹੇ ਸਮੇਂ ਦੇ ਨਕਦ ਪ੍ਰਬੰਧਨ ਨੂੰ ਕੁਸ਼ਲਤਾ ਨਾਲ ਸੰਭਾਲਿਆ ਗਿਆ ਹੈ, ਜਿਸ ਨਾਲ ਸੂਬਾ ਘੱਟ ਵਿਆਜ ਦਰਾਂ ਦੇ ਯੋਗ ਹੋ ਸਕਿਆ।

ਭਲਾਈ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਲਈ 1,000 ਰੁਪਏ ਦੀ ਵਿੱਤੀ ਸਹਾਇਤਾ ਸਕੀਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਸਾਰੀਆਂ ਪੰਜ ਮੁੱਖ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ। ਸੂਬਾ ਸਰਕਾਰ ਵੱਲ ਗੰਨੇ ਦੇ ਬਕਾਏ ਦਾ ਇੱਕ ਵੀ ਰੁਪਿਆ ਲੰਬਿਤ ਨਹੀਂ ਹੈ ਅਤੇ ਜੋ 27 ਕਰੋੜ ਰੁਪਏ ਦਾ ਬਕਾਇਆ ਹੈ, ਉਹ ਫਗਵਾੜਾ ਦੀ ਇੱਕ ਨਿੱਜੀ ਮਿੱਲ ਦਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਬਣਦਾ ਭੁਗਤਾਨ ਮਿਲਣ ਨੂੰ ਯਕੀਨੀ ਬਣਾਉਣ ਲਈ ਇਸ ਮਿੱਲ ਦੀਆਂ ਸੰਪਤੀਆਂ ਸਰਕਾਰ ਵੱਲੋਂ ਪਹਿਲਾਂ ਹੀ ਜ਼ਬਤ ਕਰ ਲਈਆਂ ਗਈਆਂ ਹਨ।

ਕਿਸਾਨਾਂ ਲਈ ਯਕਮੁਸ਼ਤ ਨਿਪਟਾਰਾ ਯਕੀਨੀ ਬਣਾਉਣ ਸਬੰਧੀ ਵਿਧਾਇਕ ਰਾਣਾ ਇੰਦਰ ਪ੍ਰਤਾਪ ਦੇ ਸੁਝਾਅ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸਨੂੰ ਸੁਚਾਰੂ ਬਣਾਉਣ ਲਈ ਘਾਟੇ ਵਿੱਚ ਚੱਲ ਰਹੇ ਬੈਂਕਾਂ ਨੂੰ ਭਾਰਤੀ ਰਿਜ਼ਰਵ ਬੈਂਕ ਨਾਲ ਜੋੜਨ ਲਈ ਸਰਗਰਮੀ ਨਾਲ ਯਤਨ ਕਰ ਰਹੇ ਹਨ।
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਐਮਐਲਏ ਸਥਾਨਕ ਖੇਤਰ ਵਿਕਾਸ ਫੰਡਾਂ ਬਾਰੇ ਉਠਾਏ ਗਏ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ, "ਐਮਐਲਏ ਸਥਾਨਕ ਖੇਤਰ ਵਿਕਾਸ ਫੰਡਾਂ ਨੂੰ ਪ੍ਰਤੀ ਵਿਧਾਇਕ 5 ਕਰੋੜ ਤੋਂ ਦੁੱਗਣਾ ਕਰਕੇ 10 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਚੁਣੇ ਹੋਏ ਪ੍ਰਤੀਨਿਧ ਵਿਆਪਕ ਵਿਕਾਸ ਪ੍ਰਸਤਾਵਾਂ ਨੂੰ ਯਕੀਨੀ ਬਣਾ ਸਕਦੇ ਹਨ। ਇਨ੍ਹਾਂ ਫੰਡਾਂ ਦੀ ਵਰਤੋਂ ਲਈ ਕੁਝ ਦਿਸ਼ਾ-ਨਿਰਦੇਸ਼ ਹਨ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।"

ਵਿਧਾਇਕ ਨਛੱਤਰ ਪਾਲ ਅਤੇ ਹੋਰ ਨਵੇਂ ਚੁਣੇ ਗਏ ਮੈਂਬਰਾਂ ਵੱਲੋਂ ਉਠਾਈਆਂ ਗਈਆਂ ਬੁਨਿਆਦੀ ਢਾਂਚੇ ਦੀਆਂ ਮੰਗਾਂ ਦੇ ਜਵਾਬ ਵਿੱਚ, ਪੰਜਾਬ ਦੇ ਮੰਤਰੀ ਨੇ ਕਿਹਾ, "ਬਜਟ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਗਈ ਹੈ। ਸੂਬੇ ਭਰ ਵਿੱਚ ਨਵੇਂ ਪੁਲਾਂ ਅਤੇ ਸੜਕਾਂ ਦੇ ਨਿਰਮਾਣ ਲਈ 130 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਗ੍ਰਹਿ ਮਾਮਲਿਆਂ ਦੇ ਬਜਟ ਨੂੰ 7 ਫੀਸਦ ਵਧਾ ਕੇ 11,577 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਨਵੇਂ ਪੁਲਿਸ ਸਟੇਸ਼ਨਾਂ ਅਤੇ ਪੁਲਿਸ ਲਾਈਨਾਂ ਦੇ ਨਿਰਮਾਣ ਲਈ ਪੂੰਜੀਗਤ ਖਰਚ ਵੀ 297 ਕਰੋੜ ਰੁਪਏ ਤੋਂ ਵਧਾ ਕੇ 480 ਕਰੋੜ ਰੁਪਏ ਕਰ ਦਿੱਤਾ ਗਿਆ ਹੈ।"

ਵਿਧਾਇਕ ਰਾਣਾ ਇੰਦਰ ਪ੍ਰਤਾਪ ਵੱਲੋਂ ਸਿਹਤ ਬੀਮਾ ਯੋਜਨਾ ਲਈ ਫੰਡਿੰਗ ਬਾਰੇ ਉਠਾਏ ਮੁੱਦਿਆਂ ਬਾਰੇ ਗੱਲ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, "ਸਿਹਤ ਬੀਮਾ ਯੋਜਨਾ ਲਈ 2,000 ਕਰੋੜ ਰੁਪਏ ਰੱਖੇ ਗਏ ਹਨ ਅਤੇ ਜੇਕਰ ਲੋੜ ਪਈ ਤਾਂ ਇਸ ਵੰਡ ਨੂੰ ਸਾਲ ਦੇ ਅੰਤ ਵਿੱਚ ਹੋਰ ਵਧਾਇਆ ਜਾ ਸਕਦਾ ਹੈ।"

ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਨਿੱਜੀ ਸਹਾਇਕਾਂ ਅਤੇ ਡਰਾਈਵਰਾਂ ਦੀਆਂ ਤਨਖਾਹਾਂ ਸਬੰਧੀ ਦਿੱਤੇ ਸੁਝਾਵਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, "ਹਾਊਸ ਕਮੇਟੀ ਨੂੰ ਆਪਣੀਆਂ ਸਿਫ਼ਾਰਸ਼ਾਂ ਮੁੱਖ ਮੰਤਰੀ ਕੋਲ ਸਮੀਖਿਆ ਲਈ ਭੇਜਣੀਆਂ ਚਾਹੀਦੀਆਂ ਹਨ।"

ਮੁਲਾਜ਼ਮਾਂ ਦੀ ਭਲਾਈ ਅਤੇ ਪੈਨਸ਼ਨਾਂ ਬਾਰੇ ਬੋਲਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, "ਸਰਕਾਰ ਵੱਲੋਂ ਜਨਵਰੀ 2016 ਤੋਂ ਜੂਨ 2021 ਤੱਕ ਦੀ ਮਿਆਦ ਲਈ 75 ਅਤੇ 85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਲਈ ਲੰਬਿਤ ਮਹਿੰਗਾਈ ਭੱਤੇ ਦੇ ਬਕਾਏ ਦਾ 100 ਫੀਸਦ ਭੁਗਤਾਨ ਕਰ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ ਮੌਜੂਦਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਬਾਕੀ ਬਕਾਏ ਜਾਰੀ ਕਰਨ ਲਈ ਵੀ ਫੰਡ ਅਲਾਟ ਕੀਤੇ ਗਏ ਹਨ।"

ਪੁਰਾਣੀ ਪੈਨਸ਼ਨ ਯੋਜਨਾ ਬਾਰੇ ਉਨ੍ਹਾਂ ਕਿਹਾ, “ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਮਾਹਰ ਕਮੇਟੀ ਪੁਰਾਣੀ ਪੈਨਸ਼ਨ ਯੋਜਨਾ ਦੇ ਵਿੱਤੀ ਪ੍ਰਭਾਵ ਦਾ ਡੂੰਘਾਈ ਨਾਲ ਅਧਿਐਨ ਕਰ ਰਹੀ ਹੈ ਤਾਂ ਜੋ ਇੱਕ ਸੁਰੱਖਿਅਤ ਫੈਸਲਾ ਲਿਆ ਜਾ ਸਕੇ। ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਰਗੇ ਸੂਬਿਆਂ ਨੂੰ ਅਜਿਹੀਆਂ ਨੀਤੀਆਂ ਲਾਗੂ ਕਰਨ ਤੋਂ ਬਾਅਦ ਦਰਪੇਸ਼ ਵਿੱਤੀ ਚੁਣੌਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਦੀ 650ਵੀਂ ਜਯੰਤੀ ਮਨਾਉਣ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਲਈ ਡੇਰਾ ਬੱਲਾਂ ਨੇੜੇ ਦਸ ਏਕੜ ਜ਼ਮੀਨ ਵੀ ਖਰੀਦੀ ਗਈ ਹੈ ਅਤੇ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸਦੀ ਨੀਂਹ ਰੱਖੀ ਜਾਵੇਗੀ।”

ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ, ਪੰਜਾਬ ਦੇ ਮੰਤਰੀ ਨੇ ਕਿਹਾ, “ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇੱਕ ਨਵੀਂ ਵਿਸ਼ਵ ਯੂਨੀਵਰਸਿਟੀ ਦੀ ਸਥਾਪਨਾ ਲਈ ਫੰਡ ਨਿਰਧਾਰਤ ਕੀਤੇ ਗਏ ਹਨ ਅਤੇ ਇਸ ਪ੍ਰੋਜੈਕਟ 'ਤੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋਵੇਗਾ।”

ਬਜਟ 'ਤੇ ਚਰਚਾ ਨੂੰ ਸਮਾਪਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿਆਪਕ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਹੈ ਅਤੇ ਸਰਕਾਰ 2027 ਤੋਂ ਪਹਿਲਾਂ ਪੰਜਾਬ ਨੂੰ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

*ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ*

ਚੰਡੀਗੜ੍ਹ, 11 ਮਾਰਚ 2026:

ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ।

ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ।

ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਵਾਂ ਅਧੀਨ ਕਾਰਜਸ਼ੀਲ ਹੋ ਜਾਵੇਗਾ।

ਪ੍ਰੋਜੈਕਟ ਦੇ ਪੱਧਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਬਿਲਟ ਏਰੀਆ 2.3 ਲੱਖ ਵਰਗ ਫੁੱਟ ਤੋਂ ਵੱਧ ਹੈ ਅਤੇ ਇਹ 9,500 ਤੋਂ ਵੱਧ ਵਰਗ ਗਜ਼ ਦੀ ਫਰੀਹੋਲਡ ਜ਼ਮੀਨ 'ਤੇ ਵਿਕਸਿਤ ਕੀਤਾ ਜਾਵੇਗਾ। ਲਿਵਾਸਾ ਗਰੁੱਪ ਵੱਲੋਂ ਇਸ ਪ੍ਰੋਜੈਕਟ ‘ਤੇ ਅਨੁਮਾਨਤ 235 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਇਹ 360 ਕਰੋੜ ਰੁਪਏ ਹੋ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪੀਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ, ਇੰਡੀਆ ਰੀਸੁਰਜੈਂਸ ਫੰਡ (ਇੰਡੀਆਆਰਐਫ) ਦੁਆਰਾ ਸਮਰਥਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਪੰਜਾਬ ਦੇ ਸਿਹਤ ਸੰਭਾਲ ਖੇਤਰ ਅਤੇ ਆਰਥਿਕ ਸਮਰੱਥਾ ਵਿੱਚ ਨਿਵੇਸ਼ਕਾਂ ਦੇ ਮਜ਼ਬੂਤ ਸੰਸਥਾਗਤ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਲਿਵਾਸਾ ਹਸਪਤਾਲਾਂ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਮੋਹਾਲੀ (ਫਲੈਗਸ਼ਿਪ ਕੰਟਰੇ), ਅੰਮ੍ਰਿਤਸਰ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ ਅਤੇ ਖੰਨਾ ਵਿੱਚ ਹਸਪਤਾਲਾਂ ਦੇ ਨਾਲ ਇੱਕ ਮਜ਼ਬੂਤ ਖੇਤਰੀ ਨੈੱਟਵਰਕ ਚਲਾਇਆ ਜਾ ਰਿਹਾ ਹੈ। ਇਸ ਨਵੇਂ ਪ੍ਰਾਜੈਕਟ ਦੇ ਨਾਲ, ਲਿਵਾਸਾ ਦਾ ਉਦੇਸ਼ ਪੰਜਾਬ ਵਿੱਚ ਆਪਣੀ ਕੁੱਲ ਸਮਰੱਥਾ ਦਾ 2,000 ਬੈਡਾਂ ਤੱਕ ਵਿਸਥਾਰ ਕਰਨਾ ਹੈ, ਜਿਸ ਨਾਲ ਸੂਬੇ ਦੇ ਉੱਨਤ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵਿਆਪਕ ਮਜ਼ਬੂਤੀ ਮਿਲੇਗੀ।

ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਕਿਹਾ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਿਟੀਜ਼, 800 ਤੋਂ ਵੱਧ ਬੈਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਆਪਰੇਸ਼ਨ ਥੀਏਟਰ ਅਤੇ 6 ਐਡਵਾਂਸਡ ਕੈਥ ਲੈਬਾਂ ਸਮੇਤ ਟੈਕਨਾਲੋਜੀ-ਅਧਾਰਿਤ ਤੀਜੇ ਅਤੇ ਚੌਥੇ ਦਰਜੇ ਦੀ ਸਿਹਤ ਸੰਭਾਲ ਪ੍ਰਦਾਨ ਕਰਦੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਸਾਡੇ ਕੋਲ ਵਿਸ਼ੇਸ਼ ਸੇਵਾਵਾਂ ਵੀ ਉਪਲੱਬਧ ਹਨ ਜਿਹਨਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਓਨਕੋਲੋਜੀ ਅਤੇ ਐਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਆਰਥੋਪੈਡਿਕ ਸਰਜਰੀ ਅਤੇ ਜੁਆਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੌਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੈਫਰੋਲੋਜੀ, 24x7 ਗੰਭੀਰ ਅਤੇ ਐਮਰਜੈਂਸੀ ਦੇਖਭਾਲ ਸ਼ਾਮਲ ਹਨ।

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਬਿਹਤਰ ਸਿਹਤ ਸੰਭਾਲ ਪਹੁੰਚ ਪ੍ਰਦਾਨ ਕਰੇਗਾ ਜਿਸ ਵਿੱਚ ਵਸਨੀਕ ਆਪਣੇ ਘਰ ਦੇ ਨਜਦੀਕ ਉੱਨਤ ਤੀਜੇ ਦਰਜੇ ਦੀ ਦੇਖਭਾਲ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ, ਅਤੇ ਉਨ੍ਹਾਂ ਨੂੰ ਦੇਖਭਾਲ ਸੇਵਾਵਾਂ ਲਈ ਦਿੱਲੀ ਜਾਂ ਹੋਰ ਮਹਾਨਗਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਹਸਪਤਾਲ ਨਾਲ ਸਿਹਤ ਸੰਭਾਲ ਖੇਤਰ ਵਿੱਚ ਸੈਂਕੜੇ ਸਕਿੱਲਡ ਅਤੇ ਸੈਮੀ-ਸਕਿੱਲਡ ਨੌਕਰੀਆਂ ਪੈਦਾ ਹੋਣਗੀਆਂ।

ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਨਾਲ ਪੰਜਾਬ ਉੱਤਰੀ ਭਾਰਤ ਵਿੱਚ ਉੱਨਤ ਸਿਹਤ ਸੇਵਾਵਾਂ ਲਈ ਖੇਤਰੀ ਹੱਬ ਵਜੋਂ ਉਭਰੇਗਾ।

ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਉੱਨਤ ਤਕਨਾਲੋਜੀ ਅਤੇ ਮਿਆਰੀ ਕਲੀਨਿਕਲ ਸੇਵਾਵਾਂ ਵਿੱਚ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੰਭਾਲ ਈਕੋਸਿਸਟਮ ਬਣਾਉਣ ਲਈ ਵਚਨਬੱਧ ਹੈ। ਇਸ ਤਰ੍ਹਾਂ ਦੇ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸੂਬੇ ਦੇ ਨਿਵੇਸ਼ ਈਕੋਸਿਸਟਮ ਨੂੰ ਵੀ ਮਜ਼ਬੂਤ ਕਰਦੇ ਹਨ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।

ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ "ਸ਼ਹੀਦਾਂ ਦੇ ਸੁਪਨਿਆਂ ਦਾ ਬਜਟ" ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ  ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 2027 ਵਿੱਚ ਮੁੜ ਸੱਤਾ 'ਚ ਆਵੇਗੀ, ਇਸ ਲਈ ਵਿਰੋਧੀ ਧਿਰ ਨੇ ਲੋਕਾਂ ਦੇ ਸਾਹਮਣੇ ਸੱਚਾਈ ਦਾ ਸਾਹਮਣਾ ਕਰਨ ਦੀ ਥਾਂ ਬਹਿਸ ਤੋਂ ਭੱਜਣਾ ਚੁਣਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਖਾਨਾਪੂਰਤੀ ਹੁੰਦੇ ਸਨ। ਅਸੀਂ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਏਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ। ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਬਜਟ ਨੂੰ ਪਵਿੱਤਰ ਦਸਤਾਵੇਜ਼ ਸਮਝਦੇ ਹੋਏ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ।”
ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਲੋਕਾਂ ਦੀ ਤਰੱਕੀ ਵਿੱਚ ਹਮੇਸ਼ਾ ਆਰਥਿਕ ਕਮਜ਼ੋਰੀ ਰੁਕਾਵਟ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਦੇਣ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦੇਣ, 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਔਰਤਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਹੈ, ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਜਿਸ ਕਰਕੇ ਉਹ ਸਦਨ ਦਾ ਬਾਈਕਾਟ ਕਰਕੇ ਭੱਜ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਜਟ ਗਲੀਆਂ-ਨਾਲੀਆਂ ਪੱਕੀਆਂ ਕਰਨ ਤੱਕ ਸੀਮਿਤ ਹੁੰਦੇ ਸਨ ਪਰ ਅਸੀਂ ਆਪਣੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ, ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਮੈਡੀਕਲ ਕਾਲਜ ਬਣਾਉਣ ਦੇ ਪ੍ਰਸਤਾਵ ਰੱਖੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕਰਨ ਲਈ ਸੂਬੇ ਵਿੱਚ 7 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਬਣਨਗੇ ਅਤੇ ਇਨ੍ਹਾਂ ਕਾਲਜਾਂ ਦੇ ਬਣਨ ਨਾਲ ਐਮ.ਬੀ.ਬੀ.ਐਸ. ਦੀਆਂ 600 ਸੀਟਾਂ ਵਧ ਜਾਣਗੀਆਂ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਓ.ਪੀ.ਡੀ. ਐਂਟਰੀ ਦਰਜ ਕੀਤੀ ਹੈ ਜੋ ਸਿਹਤ ਸੇਵਾਵਾਂ ਵਿੱਚ ਲੋਕਾਂ ਦਾ ਭਰੋਸਾ ਜ਼ਾਹਰ ਕਰਦਾ ਹੈ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਧਨਾਢ ਆਗੂਆਂ ਵੱਲੋਂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਗਰੀਬਾਂ ਦੀ ਭਲਾਈ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਅੱਜ ਵੀ ਬਹੁਤ ਪਰਿਵਾਰ ਗੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਜਿਨ੍ਹਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਗਰੀਬ ਲੋਕਾਂ ਦੀ ਆਰਥਿਕ ਆਜ਼ਾਦੀ ਤੋਂ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੀਡਰ ਆਪਣੇ ਬੱਚਿਆਂ ਨੂੰ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹਾਉਂਦੇ ਹਨ ਪਰ ਗਰੀਬ ਲੋਕਾਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਤਾਂ ਪੱਛੜੇ ਪਰਿਵਾਰਾਂ ਦੇ ਬੱਚੇ ਜੇ.ਈ.ਈ., ਜੇ.ਈ.ਈ. ਮੇਨਜ਼ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਰਸੋਈ ਸਕੀਮ 40 ਲੱਖ ਪਰਿਵਾਰਾਂ ਖਾਸ ਕਰਕੇ ਉਨ੍ਹਾਂ ਦੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਏਗੀ। ਇਸ ਸਕੀਮ ਹੇਠ ਪਰਿਵਾਰ ਨੂੰ ਦੋ ਕਿਲੋ ਖੰਡ, ਦੋ ਕਿਲੋ ਦਾਲ, ਇਕ ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇਕ ਕਿਲੋ ਲੂਣ ਦੀ ਕਿੱਟ ਮਿਲੇਗੀ।
ਪੰਜਾਬ ਪੁਲਿਸ ਵਿੱਚ 10,000 ਅਸਾਮੀ ਸਿਰਜਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਪੰਜਾਬ ਪੁਲਿਸ ਦੇ ਹੱਥ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ ਲਗਪਗ 64000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਨ ਚੰਦ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਣ ਕੇ ਤਿਆਰ ਹੋ ਚੁੱਕਾ ਅਤੇ ਇਸ ਸਾਲ ਤੋਂ ਸੰਸਥਾ ਵਿੱਚ ਦਾਖਲੇ ਸ਼ੁਰੂ ਹੋਣਗੇ। ਇਸ ਨਾਲ ਸਾਡੇ ਨੌਜਵਾਨਾਂ ਨੂੰ ਫੌਜ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲੇਗਾ।
ਸੂਬੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਖੁਸ਼ਖਬਰੀ ਹੈ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਮਾਪਣ ਲਈ ਬਣੇ ਖੂਹਾਂ ਵਿੱਚੋਂ 57 ਫ਼ੀਸਦ ਵਿੱਚ ਪਾਣੀ ਦਾ ਪੱਧਰ ਵਧਿਆ ਹੈ। ਇਹ ਵਾਧਾ 0 ਤੋਂ 4 ਮੀਟਰ ਤੱਕ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾ ਰਹੀ ਹੈ ਜੋ ਸਹੀ ਮਾਅਨਿਆਂ ਵਿੱਚ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਿਸ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਹਰ ਫੈਸਲੇ ਵਿੱਚ ਨੁਕਸ ਕੱਢਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਕਹਿੰਦੇ ਸਨ ਕਿ ਮੁਫਤ ਬਿਜਲੀ ਨਹੀਂ ਦਿੱਤੀ ਜਾ ਸਕਦੀ, ਅਸੀਂ ਇਸ ਵਾਅਦੇ ਨੂੰ ਲਾਗੂ ਕਰਕੇ ਦਿਖਾਇਆ। ਫੇਰ ਕਹਿੰਦੇ ਕਿ ਭਗਵੰਤ ਸਿੰਘ ਮਾਨ ਇਕ ਸਾਲ ਲਈ ਵੀ ਮੁੱਖ ਮੰਤਰੀ ਨਹੀਂ ਰਹੇਗਾ, ਮੈਂ ਚਾਰ ਸਾਲਾਂ ਤੋਂ ਮੁੱਖ ਮੰਤਰੀ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਿਰੋਧੀਆਂ ਨੂੰ ਦੱਸ ਦੇਣਾ ਚਾਹੁੰਦੇ ਕਿ ਸਾਲ 2027 ਵਿੱਚ ਵੀ ਉਹੀ ਮੁੱਖ ਮੰਤਰੀ ਬਣਨਗੇ।
ਪੰਜਾਬ ਦੇ ਮਸਲਿਆਂ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਨੂੰ ਵੱਡਾ ਭਰਾ ਬਣਾ ਕੇ ਸਾਡੇ ਕੀਮਤੀ ਸਰੋਤਾਂ ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਦੇ ਹਿਮਾਚਲ ਵੱਡਾ ਭਰਾ ਕਹਿ ਕੇ ਚੰਡੀਗੜ੍ਹ ਵਿੱਚੋਂ ਹਿੱਸਾ ਮੰਗਦਾ ਹੈ, ਪਾਣੀ ਤੇ ਰਾਇਲਟੀ ਮੰਗਦਾ ਹੈ ਅਤੇ ਕਦੇ ਹਰਿਆਣਾ ਐਸ.ਵਾਈ.ਐਲ. ਨਹਿਰ ਦੀ ਮੰਗ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਟੈਂਡ ਕਾਰਨ ਪਹਿਲੀ ਵਾਰ ਹਰਿਆਣਾ ਨੇ ਆਪਣੇ ਬਜਟ ਵਿੱਚ ਐਸ.ਵਾਈ.ਐਲ ਨਹਿਰ ਦੀ ਉਸਾਰੀ ਲਈ ਫੰਡ ਨਹੀਂ ਰੱਖੇ।
ਸਦਨ ਵਿੱਚ ਵਿਰੋਧੀ ਧਿਰ ਦੀ ਗੈਰ-ਹਾਜ਼ਰੀ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਪਣੇ ਇਲਾਕੇ ਦੇ ਲੋਕਾਂ ਦੇ ਮਸਲੇ ਚੁੱਕਣ ਲਈ ਕਦੇ ਵੀ ਗੰਭੀਰ ਨਹੀਂ ਹੋਏ ਅਤੇ ਸਾਲ 2027 ਵਿੱਚ ਸਿਆਸੀ ਨਕਸ਼ੇ ਤੋਂ ਵੀ ਗੈਰ-ਹਾਜ਼ਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੈ ਜੋ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਏਨੀ ਮਾੜੀ ਹੋ ਚੁੱਕੀ ਹੈ ਕਿ ਇਸ ਦੀ ਸਾਰੀ ਹਾਈਕਮਾਂਡ ਇਕ ਇਨੋਵਾ ਵਿੱਚ ਸਵਾਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਲੇਸ਼ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਲੜਨਾ ਚਾਹੁੰਦੇ ਹਨ।
  ਅਕਾਲੀ ਦਲ ਨੂੰ ਪੰਜਾਬ ਦੀ ਨਸਲਕੁਸ਼ੀ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਗੈਂਗਸਟਰ ਬਣਨ ਦੇ ਰਾਹ ਤੋਰਿਆ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ੋਮੈਟੋ ਕੰਪਨੀ ਤਾਂ ਬਾਅਦ ਵਿੱਚ ਬਣੀ ਹੈ, ਅਕਾਲੀ ਸਰਕਾਰ ਮੌਕੇ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਤੀਜੇ ਸਥਾਨ ਉਤੇ ਰਹਿਣ ਵਾਲੇ ਅਕਾਲੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਨਹੀਂ ਹੋਣੇ।

*ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ’ਤੇ ਚਰਚਾ ਵਿੱਚ ਹਿੱਸਾ ਲਿਆ*

ਚੰਡੀਗੜ੍ਹ, 11 ਮਾਰਚ:

ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ।

ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਸਿਹਤ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕੀਤਾ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ₹10 ਲੱਖ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਮੈਡੀਕਲ ਐਮਰਜੈਂਸੀ ਦੇ ਸਮੇਂ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਮਹਿਲਾ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਉਤੇ ਜ਼ੋਰ ਦਿੰਦਿਆਂ ਭੁੱਲਰ ਨੇ ਕਿਹਾ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਵਾਲੀ ਯੋਜਨਾ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰਤਾ ਨੂੰ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਨੂੰ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿੱਚ ਵਧੇਰੇ ਯੋਗਦਾਨ ਪਾਉਣ ਦੇ ਯੋਗ ਬਣਾਏਗੀ। ਉਨ੍ਹਾਂ ਇਸ ਪਹਿਲਕਦਮੀ ਨੂੰ “ਸਨਮਾਨ ਰਾਸ਼ੀ” ਕਰਾਰ ਦਿੰਦਿਆਂ ਕਿਹਾ ਕਿ ਇਸ ਦਾ ਮਕਸਦ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨਾ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨੇ ਇਤਿਹਾਸਕ ਤੌਰ ’ਤੇ ਭੇਦਭਾਵ ਅਤੇ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਵਿਸ਼ੇਸ਼ ਸਹਾਇਤਾ ਦੇ ਉਪਰਾਲੇ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਭਵਿੱਖ ਵਿੱਚ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।

ਭੁੱਲਰ ਨੇ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਘੱਟ ਸਹਿਯੋਗ ਅਤੇ ਵਿੱਤੀ ਪਾਬੰਦੀਆਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਆਪਣੇ ਆਮਦਨ ਸਰੋਤਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਨਾਲ ਸਰਕਾਰ ਨੂੰ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸੇਵਾਵਾਂ ਦੀ ਡਿਲੀਵਰੀ ਨੂੰ ਸੁਧਾਰਨ ਵਿੱਚ ਮਦਦ ਮਿਲੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ’ਤੇ ਭਾਰੀ ਕਰਜ਼ਾ ਤਾਂ ਚਾੜ੍ਹਿਆ ਪਰ ਲੋਕਾਂ ਨੂੰ ਉਸ ਅਨੁਪਾਤ ਵਿੱਚ ਲਾਭ ਨਹੀਂ ਮਿਲੇ। ਇਸ ਦੇ ਉਲਟ ਮੌਜੂਦਾ ਸਰਕਾਰ ਜ਼ਿੰਮੇਵਾਰ ਵਿੱਤੀ ਪ੍ਰਬੰਧਨ ਨੂੰ ਤਰਜੀਹ ਦੇ ਰਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਸਰੋਤਾਂ ਦਾ ਇਸਤੇਮਾਲ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੀਤਾ ਜਾਵੇ।

ਅਖੀਰ ਵਿੱਚ ਭੁੱਲਰ ਨੇ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਸਮਾਜ ਦੇ ਪਿੱਛੜੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਨਿਸ਼ਠਾ ਅਤੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦੀ ਰਹੇਗੀ।

*ਜ਼ਰੂਰੀ ਵਸਤੂਆਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਲਾਲ ਚੰਦ ਕਟਾਰੂਚੱਕ*

ਚੰਡੀਗੜ੍ਹ, ਮਾਰਚ 11:

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”

ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਚੌਕਸ ਰਹਿਣ ਅਤੇ ਲੋੜੀਂਦੀ ਸਪਲਾਈ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਵੱਲੋਂ ਗਠਿਤ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੱਛਮੀ ਏਸ਼ੀਆ ਵਿੱਚ ਅਸਥਿਰ ਸਥਿਤੀ ਦੇ ਕਾਰਨ ਲੋਕਾਂ ਵਿੱਚ ਤਣਾਅ ਦਾ ਮਾਹੌਲ ਨਾ ਬਣੇ।”

ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਸਥਿਤੀ ਦੀ ਨੇੜਿਓਂ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਵਿਘਨ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਪ੍ਰਤੀਨਿਧੀਆਂ ਵੀ ਸ਼ਾਮਲ ਹੋਣ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਨਾਲ ਮੀਟਿੰਗਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਵਿੱਚ ਗੈਸ ਕੰਪਨੀਆਂ ਦੇ ਪ੍ਰਤੀਨਿਧ ਵੀ ਸ਼ਾਮਲ ਹੋਣ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ।”

ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਹੇਰਾਫੇਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, "ਕਿਸੇ ਵੀ ਕੀਮਤ ਉੱਤੇ ਜ਼ਰੂਰੀ ਵਸਤਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ ਨਹੀਂ ਹੋਣੀ ਚਾਹੀਦੀ। ਜਮ੍ਹਾਂਖੋਰੀ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।"

ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦਾ ਅਸਰ ਪੰਜਾਬ ’ਚ ਵੀ ਦਿਸਣ ਲੱਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਏਸ਼ੀਆ ਵਿਚ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਵਿਚ ਵੀ ਦਿਸਣ ਲੱਗ ਪਿਆ ਹੈ। ਸੂਬੇ ਵਿਚ ਐਲਪੀਜੀ ਦੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਠੱਪ ਹੋ ਗਈ ਹੈ ਅਤੇ ਸਿਰਫ 2 ਤੋਂ 3 ਦਿਨਾਂ ਦਾ ਸਟਾਕ ਹੀ ਬਚਿਆ ਹੈ। ਇਸਦੇ ਚੱਲਦਿਆਂ ਵਿਆਹ ਜਾਂ ਹੋਰ ਪ੍ਰੋਗਰਾਮਾਂ ’ਤੇ ਅਸਰ ਪੈ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਦਾ ਕਹਿਣਾ ਸੀ ਕਿ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਵਿਚ ਵਿਆਹ ਜਾਂ ਹੋਰ ਪ੍ਰੋਗਰਾਮ ਹਨ, ਉਨ੍ਹਾਂ ਨੂੰ ਪਰੇਸ਼ਾਨੀ ਹੋਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਕ-ਦੋ ਦਿਨਾਂ ਵਿਚ ਮਸਲੇ ਦਾ ਹੱਲ ਨਾ ਹੋਇਆ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਇਸੇ ਦੌਰਾਨ ਪੰਜਾਬ, ਦਿੱਲੀ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉਤਰ ਪ੍ਰਦੇਸ਼ ਅਤੇ ਰਾਜਸਥਾਨ ਸਣੇ ਕਈ ਸੂਬਿਆਂ ਵਿਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ’ਤੇ ਰੋਕ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਖਾਣਾ ਨਹੀਂ ਬਣ ਰਿਹਾ ਹੈ।

*ਜੇਕਰ ਕਾਂਗਰਸੀ ਵਿਧਾਇਕ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ ਤਾਂ ਵਿਧਾਨ ਸਭਾ ‘ਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕਾਰਵਾਈ ਚਲਾਈ ਜਾਵੇ: ਹਰਪਾਲ ਸਿੰਘ ਚੀਮਾ*

*ਕਿਸੇ ਨੂੰ 'ਬੰਦੂਆ ਮਜ਼ਦੂਰ' ਕਹਿ ਕੇ ਅਪਮਾਨਿਤ ਕਰਨਾ ਪੰਜਾਬ ਦੇ ਮਿਹਨਤੀ ਲੋਕਾਂ ਦੇ ਮਾਣ ਦਾ ਅਪਮਾਨ: ਹਰਪਾਲ ਸਿੰਘ ਚੀਮਾ*

*ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ ਪਾਰਟੀ ਨੂੰ ਵੀ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ*

ਚੰਡੀਗੜ੍ਹ, 11 ਮਾਰਚ 2026:

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ 'ਬੰਦੂਆ ਮਜ਼ਦੂਰ' ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ਵੀ ਸ਼ੋਭਾ ਨਹੀਂ ਦਿੰਦੀ।

ਸਦਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨ ਸਮੇਂ ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਦੁਆਰਾ ਮਜ਼ਦੂਰ ਭਾਈਚਾਰੇ ਅਤੇ ਮਹਿਲਾਵਾਂ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਸਬੰਧ ਵਿੱਚ ਸਮੁੱਚੀ ਕਾਂਗਰਸ ਪਾਰਟੀ ਨੂੰ ਵੀ ਆਪਣੇ ਮੈਂਬਰ ਦੇ ਇਸ ਘਟੀਆ ਰਵੱਈਏ ਲਈ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਆਪਣੇ ਮੈਂਬਰ ਦੇ ਇਸ ਸ਼ਰਮਨਾਕ ਵਿਵਹਾਰ ਦੀ ਜ਼ਿੰਮੇਵਾਰੀ ਲਵੇ।

ਸੁਖਪਾਲ ਸਿੰਘ ਖਹਿਰਾ ਦੇ ਇਸ ਘਟੀਆ ਰਵੱਈਏ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਵਿੱਤ ਮੰਤਰੀ ਨੇ ਇਸ ਮਾਮਲੇ ਵਿੱਚ ਸਪੀਕਰ ਨੂੰ ਸਖ਼ਤ ਕਾਰਵਾਈ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਦਨ ਦੇ ਸਪੀਕਰ ਨੂੰ ਇਸ ਸਬੰਧੀ ਸਖ਼ਤ ਅਨੁਸ਼ਾਸਨੀ ਕਾਰਵਾਈ  ਦੀ ਅਪੀਲ ਕਰਦਾ ਹਾਂ ਅਤੇ ਜੇਕਰ ਸੁਖਪਾਲ ਸਿੰਘ ਖਹਿਰਾ ਆਪਣੀ ਅਤਿ ਨਿੰਦਣਯੋਗ ਅਤੇ ਗੈਰ-ਸੰਸਦੀ ਬੋਲਬਾਣੀ ਲਈ ਬਿਨਾਂ ਸ਼ਰਤ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ ਤਾਂ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇ।

ਆਪਣੇ ਪਿਛੋਕੜ 'ਤੇ ਨਿੱਜੀ ਹਮਲੇ ਸਬੰਧੀ ਰੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਨੂੰ ਕਿਰਤ ਦੀ ਸ਼ਾਨ ਅਤੇ ਮਜ਼ਦੂਰ ਵਰਗ ਦੀ ਮਾਣਮੱਤੀ ਵਿਰਾਸਤ ਬਾਰੇ ਚੇਤੇ ਕਰਾਇਆ। ਉਨ੍ਹਾਂ ਕਿਹਾ ਕਿ ਮੈਂ ਇਸ ਸਦਨ ਦੇ ਮੈਂਬਰਾਂ, ਖਾਸ ਕਰਕੇ ਕਾਂਗਰਸ ਪਾਰਟੀ ਦੇ ਮੈਂਬਰਾਂ ਨੂੰ ਆਪਣੇ ਪਿਛੋਕੜ ‘ਚ ਝਾਤੀ ਮਾਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਚੁਣੇ ਹੋਏ ਨੁਮਾਇੰਦਿਆਂ ਮਜ਼ਦੂਰ ਅਤੇ ਕਿਰਤੀ ਪਰਿਵਾਰਾਂ ਨਾਲ ਸਬੰਧਤ ਹੋਣ ਦਾ ਮਾਣ ਰੱਖਦੇ ਹਨ। ਵਿੱਤ ਮੰਤਰੀ ਨੇ ਸਵਾਲ ਕੀਤਾ ਕਿ ਕੀ ਉਨ੍ਹਾਂ ਵਿੱਚੋਂ ਕੋਈ ਵੀ 'ਬੰਦੂਆ ਮਜ਼ਦੂਰ' ਵਜੋਂ ਸੰਬੋਧਿਤ ਕੀਤੇ ਜਾਣ ਨੂੰ ਸਵੀਕਾਰ ਕਰੇਗਾ? ਉਨ੍ਹਾ ਕਿਹਾ ਕਿ ਅਜਿਹੀ ਭੱਦੀ ਸ਼ਬਦਾਵਲੀ ਨਾ ਸਿਰਫ਼ ਇੱਕ ਵਿਅਕਤੀ ਸਗੋਂ ਪੰਜਾਬ ਦੇ ਮਿਹਨਤੀ ਲੋਕਾਂ ਦੇ ਮਾਣ-ਸਨਮਾਨ ਨੂੰ ਡੂੰਘੀ ਸੱਟ ਮਾਰਦੀ ਹੈ।

ਨਿੱਜੀ ਟਿੱਪਣੀਆਂ ਤੋਂ ਉੱਪਰ ਉੱਠ ਕੇ ਵਿੱਤ ਮੰਤਰੀ ਨੇ ਦੇਸ਼ ਦੀਆਂ ਲੋਕਤੰਤਰੀ ਨੀਂਹਾਂ ਅਤੇ ਭਾਰਤ ਦੇ ਸੰਵਿਧਾਨ ਦੁਆਰਾ ਹਰ ਕਿਸੇ ਨੂੰ ਪ੍ਰਦਾਨ ਕੀਤੀ ਗਈ ਸੁਤੰਤਰਤਾ ਅਤੇ ਸਸ਼ਕਤੀਕਰਨ ਪ੍ਰਤੀ ਆਪਣਾ ਮਾਣ-ਸਤਿਕਾਰ ਜ਼ਾਹਰ ਕੀਤਾ। ਉਨ੍ਹਾਂ ਕਿਹਾ, "ਮੈਨੂੰ ਆਪਣੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ 'ਤੇ ਬਹੁਤ ਮਾਣ ਹੈ। ਬਾਬਾ ਸਾਹਿਬ ਅੰਬੇਡਕਰ ਨੇ ਭਾਰਤ ਦਾ ਸੰਵਿਧਾਨ ਲਿਖਿਆ ਅਤੇ ਇਹ ਸਾਡਾ ਸੰਵਿਧਾਨ ਹੀ ਹੈ, ਜੋ ਸਧਾਰਨ ਪਿਛੋਕੜ ਵਾਲੇ ਵਿਅਕਤੀਆਂ ਨੂੰ ਵੀ ਉੱਚੇ ਅਹੁਦਿਆਂ 'ਤੇ ਲੋਕਾਂ ਦੀ ਸੇਵਾ ਕਰਨ ਦੀ ਸ਼ਕਤੀ ਦਿੰਦਾ ਹੈ।"

ਉਨ੍ਹਾਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ‘ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, "ਮੈਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੇਰੇ ਵਿੱਚ ਵਿਸ਼ਵਾਸ ਜਤਾਉਣ ਅਤੇ ਮੈਨੂੰ ਪੰਜਾਬ ਦੇ ਵਿੱਤ ਮੰਤਰੀ ਵਜੋਂ ਸੇਵਾ ਦਾ ਮੌਕਾ ਦੇਣ ਲਈ ਤਹਿ ਦਿਲੋਂ ਧੰਨਵਾਦੀ ਹਾਂ।"

ਸਰਕਾਰ ਵਿੱਚ ਆਪਣੇ ਕੰਮ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਉਹ ਲੋਕ ਸੇਵਾ ਦੇ ਆਪਣੇ ਰਿਕਾਰਡ 'ਤੇ ਮਾਣ ਕਰਦੇ ਹਨ। ਉਨ੍ਹਾਂ ਨਾਲ ਹੀ ਕਿਹਾ, "ਮੈਨੂੰ ਬਹੁਤ ਮਾਣ ਹੈ ਕਿ ਮੈਂ ਪੰਜਾਬ ਦੀਆਂ ਮਾਵਾਂ, ਧੀਆਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਸਮਰਪਿਤ ਸੂਬੇ ਦੇ ਪੰਜ ਵਿਆਪਕ ਬਜਟ ਪੇਸ਼ ਕੀਤੇ ਹਨ।"

ਆਪਣੇ ਵਿਰੁੱਧ ਕੀਤੀਆਂ ਟਿੱਪਣੀਆਂ ਦਾ ਸਖ਼ਤੀ ਨਾਲ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਆਪਣੀ ਯੋਗਤਾ ਸਰਟੀਫਿਕੇਟਾਂ ਦੀ ਜਾਂਚ ਕਰਵਾਉਣ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕਰਨ ਦੀ ਬਜਾਏ, ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾਂ ਆਪਣੇ ਯੋਗਤਾ ਸਰਟੀਫਿਕੇਟ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਭੁਲੱਥ ਦੇ ਵਿਧਾਇਕ ਦਾ ਖੁਦ ਇੱਕ ਸ਼ੱਕੀ ਵਿਦਿਅਕ ਅਤੇ ਕਰੀਅਰ ਪਿਛੋਕੜ ਹੈ।

ਲੁਧਿਆਣਾ/ਬਿਊਰੋ ਨਿਊਜ਼
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਕਿਹਾ ਹੈ ਕਿ ਉਹ ਕਬਰਾਂ ’ਤੇ ਜਾ ਕੇ ਨਹੀਂ ਗਾਉਂਦੇ, ਚਾਹੇ ਕੋਈ ਉਨ੍ਹਾਂ ਨੂੰ ਕਰੋੜਾਂ ਰੁਪਏ ਵੀ ਕਿਉਂ ਨਾ ਦੇਵੇ। ਇਸਦੇ ਚੱਲਦਿਆਂ ਜੱਸੀ ਨੇ ਡੇਰਿਆਂ ਨੂੰ ਚਿੱਟਾ ਜਾਂ ਡਰੱਗ ਵੇਚਣ ਤੋਂ ਵੀ ਖਤਰਨਾਕ ਦੱਸਿਆ। ਮੀਡੀਆ ਰਿਪੋਰਟਾਂ ਮੁਤਾਬਕ ਜੱਸੀ ਨੇ ਕਿਹਾ ਕਿ ਡੇਰਿਆਂ ਨੂੰ ਪ੍ਰਮੋਟ ਕਰਨਾ, ਚਿੱਟਾ ਵੇਚਣ ਤੋਂ ਵੀ ਖਤਰਨਾਕ ਹੈ, ਕਿਉਂਕਿ ਇੱਥੇ ਲੋਕਾਂ ਦਾ ਮਾਈਂਡਵਾਸ਼ ਕੀਤਾ ਜਾਂਦਾ ਹੈ। ਜਸਬੀਰ ਜੱਸੀ ਨੇ ਕਿਹਾ ਕਿ ਲੁਧਿਆਣਾ ਵਿਚ ਇਕ ਬਾਬੇ ਨੇ ਉਨ੍ਹਾਂ ਨੂੰ ਆਪਣੇ ਡੇਰੇ ਵਿਚ ਹੋਣ ਵਾਲੇ ਮੇਲੇ ’ਚ ਗਾਉਣ ਲਈ ਆਫਰ ਕੀਤਾ ਅਤੇ 32 ਤੋਂ 35 ਲੱਖ ਰੁਪਏ ਦੇਣ ਦੀ ਗੱਲ ਵੀ ਕਹੀ, ਪਰ ਮੈਂ ਸਾਫ ਮਨਾ ਕਰ ਦਿੱਤਾ ਸੀ। ਜੱਸੀ ਨੇ ਕਿਹਾ ਕਿ ਮੇਰਾ ਅਸੂਲ ਹੈ ਕਿ ਮੈਂ ਕਬਰਾਂ ਵਾਲੀ ਜਗ੍ਹਾ ’ਤੇ ਨਹੀਂ ਗਾਉਂਦਾ। ਜ਼ਿਕਰਯੋਗ ਹੈ ਕਿ ਜੱਸੀ ਦਾ ਇਹ ਬਿਆਨ ਡੇਰਿਆਂ ਵਿਚ ਜਾ ਕੇ ਪ੍ਰਫਾਰਮ ਕਰਨ ਵਾਲੇ ਕਲਾਕਾਰਾਂ ਨੂੰ ਚੰਗਾ ਨਹੀਂ ਲੱਗ ਰਿਹਾ।

ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ ਦੇ ਐਨਸੀਸੀ ਕੈਡਿਟਾਂ ਨੇ ਆਪਣੇ ਜੂਨੀਅਰਾਂ ਦਾ ਤਹਿ ਦਿਲੋਂ ਸਵਾਗਤ ਕਰਨ ਅਤੇ ਸੀਨੀਅਰਾਂ ਨੂੰ ਭਾਵੁਕ ਵਿਦਾਈ ਦੇਣ ਲਈ ਫ੍ਰੈਸ਼ਰਜ਼-ਕਮ-ਫੇਅਰਵੈਲ ਪ੍ਰੋਗਰਾਮ ਕਰਵਾਇਆ। ਇਸ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਮੁੱਖ ਮਹਿਮਾਨ ਵਜੋਂ ਕੀਤਾ।

ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਸਦਾਵਰਤੀ ਨੇ ਐਨਸੀਸੀ ਕੈਡਿਟਾਂ ਨੂੰ ਅਨੁਸ਼ਾਸਨ, ਅਗਵਾਈ  ਅਤੇ ਰਾਸ਼ਟਰੀ ਸੇਵਾ ਦੀ ਮਜ਼ਬੂਤ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੈਡਿਟਾਂ ਦੇ ਉਤਸ਼ਾਹ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਐਨਸੀਸੀ ਜ਼ਿੰਮੇਵਾਰ, ਆਤਮਵਿਸ਼ਵਾਸੀ ਅਤੇ ਸਮਾਜਿਕ ਤੌਰ ‘ਤੇ ਜਾਗਰੂਕ ਨੌਜਵਾਨ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਪ੍ਰੋਗਰਾਮ ਵਿੱਚ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ, ਪ੍ਰੇਰਣਾਦਾਇਕ ਗੱਲਬਾਤਾਂ ਅਤੇ ਵਿਦਾ ਲੈ ਰਹੇ ਕੈਡਿਟਾਂ ਨੂੰ ਸਨਮਾਨਿਤ ਕਰਨ ਦੇ ਖ਼ਾਸ ਪਲ ਸ਼ਾਮਲ ਸਨ। ਇਸ ਸਮਾਗਮ ਨੇ ਜੂਨੀਅਰਾਂ ਅਤੇ ਸੀਨੀਅਰਾਂ ਨੂੰ ਆਪਸੀ ਸੰਵਾਦ ਦਾ ਮੌਕਾ ਦਿੱਤਾ, ਆਪਣੇ ਸਫ਼ਰ ਅਤੇ ਉਪਲਬਧੀਆਂ ਦਾ ਜਸ਼ਨ ਮਨਾਉਣ ਦਾ ਮੌਕਾ ਦਿੱਤਾ ਅਤੇ ਯੂਨੀਵਰਸਿਟੀ ਦੀ ਐਨਸੀਸੀ ਇਕਾਈ ਵਿੱਚ ਏਕਤਾ ਅਤੇ ਸਾਥੀਭਾਵ ਨੂੰ ਹੋਰ ਮਜ਼ਬੂਤ ਕੀਤਾ।

ਮੁੱਖ ਮੰਤਰੀ ਮਾਨ ਨੇ ਕਿਹਾ :  ਇਹ ਸਮਝੌਤਾ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਮਾਰੂ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਵਿਧਾਨ ਸਭਾ ਨੇ ਅੱਜ ਬੁੱਧਵਾਰ ਨੂੰ ਸਰਬਸੰਮਤੀ ਨਾਲ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਨਿੰਦਾ ਮਤਾ ਪਾਸ ਕਰ ਦਿੱਤਾ। ਇਸ ਮੌਕੇ ਭਾਜਪਾ ਦੇ ਵਿਧਾਇਕ ਗੈਰਹਾਜ਼ਰ ਰਹੇ ਜਦਕਿ ਵਿਰੋਧੀ ਧਿਰ ਕਾਂਗਰਸ ਤੋਂ ਇਲਾਵਾ ਬਾਕੀ ਸਿਆਸੀ ਧਿਰਾਂ ਨੇ ਮਤੇ ਦੀ ਹਮਾਇਤ ਕੀਤੀ। ਪੰਜਾਬ ਇਸ ਸਮਝੌਤੇ ਖਿਲਾਫ ਨਿੰਦਾ ਮਤਾ ਪਾਸ ਕਰਨ ਵਾਲਾ ਭਾਰਤ ਦਾ ਪਹਿਲਾ ਗੈਰ-ਭਾਜਪਾ ਸ਼ਾਸਿਤ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਝੌਤੇ ਨੂੰ ਪੰਜਾਬ ਲਈ ਸਭ ਤੋਂ ਵੱਧ ਮਾਰੂ ਦੱਸਿਆ। ਉਨ੍ਹਾਂ ਮੰਗ ਕੀਤੀ ਕਿ ਇਸ ਸਮਝੌਤੇ ਦੇ ਦਾਇਰੇ ’ਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ। ਮੁੱਖ ਮੰਤਰੀ ਮਾਨ ਨੇ ਇਸ ਸਮਝੌਤੇ ਦੇ ਹਵਾਲੇ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸਿਆਸੀ ਹੱਲੇ ਬੋਲੇ। ਇਸੇ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਦਨ ’ਚ ਇਸ ਪ੍ਰਸਤਾਵਿਤ ਸਮਝੌਤੇ ਖਿਲਾਫ ਨਿੰਦਾ ਮਤਾ ਪੇਸ਼ ਕੀਤਾ, ਜਿਸ ਦੀ ਪ੍ਰੋੜ੍ਹਤਾ ਹਾਕਮ ਅਤੇ ਵਿਰੋਧੀ ਧਿਰ ਨੇ ਇੱਕੋ ਸੁਰ ’ਚ ਕੀਤੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.