Wednesday, 22 April 2026

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਿਤ 7 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਇੱਕ ਪੱਤਰ ਭੇਜ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ’ਤੇ ਮਰਿਆਦਾ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਦੀ ਜਵਾਬਤਲਬੀ ਕਰਨ ਅਤੇ ਇਸ ਇਲਜ਼ਾਮ ਹੇਠ ਅਹੁਦੇ ਤੋਂ ਫਾਰਗ ਕਰਨ ਦੀ ਮੰਗ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਪੱਤਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮਿੱਠੂ ਸਿੰਘ ਕਾਹਨੇਕੇ, ਬੀਬੀ ਕਿਰਨਜੋਤ ਕੌਰ, ਨਿਰਮੈਲ ਸਿੰਘ, ਮਹਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਵੱਲੋਂ ਦਸਤਖਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ’ਤੇ ਦਿੱਤੇ ਗਏ ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਪਤਿਤ ਸਿੱਖ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਦਫਤਰ ਸਕੱਤਰੇਤ ਵਿਖੇ ਸੱਦ ਕੇ ਗੈਰ ਪੰਥਕ ਮਰਿਆਦਾ ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਜਥੇਦਾਰ ਗੜਗੱਜ ਵੱਲੋਂ ਵੱਖ-ਵੱਖ ਸਿੱਖ ਮਾਮਲਿਆਂ ਵਿੱਚ ਜਵਾਬਤਲਬੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਹੈ।

 


ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਖੋਜ ਸਮੱਗਰੀ ਨਾਲ ਲੈਸ
ਚੰਡੀਗੜ੍ਹ, : 
ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਂਝੇ ਤੌਰਤੇ ਕੀਤਾ

ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਸੰਵਿਧਾਨਕ ਸੰਸਥਾਵਾਂ ਨੂੰ ਬੌਧਿਕ ਤੌਰਤੇ ਮਜ਼ਬੂਤ ਕਰਦੀਆਂ ਹਨ ਅਤੇ ਜਨਤਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਇਹ ਪਹਿਲ ਖੁਰਾਕ ਸੁਰੱਖਿਆ, ਕਿਸਾਨਾਂ ਦੀ ਭਲਾਈ ਅਤੇ ਗਰੀਬਾਂ ਦੀ ਭਲਾਈ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ

ਇਸ ਮੌਕੇਤੇ, ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਭਾਰਤ ਵਿੱਚ ਪਹਿਲਾ ਰਾਜ ਖੁਰਾਕ ਕਮਿਸ਼ਨ ਸੰਸਥਾ ਬਣ ਗਿਆ ਹੈ ਜਿਸਨੇ ਰਸਮੀ ਤੌਰਤੇ ਲਾਇਬ੍ਰੇਰੀ ਸਥਾਪਤ ਕੀਤੀ ਹੈ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ ਅਤੇ ਦੂਜੇ ਰਾਜਾਂ ਲਈ ਪ੍ਰੇਰਨਾ ਦਾ ਕੰਮ ਕਰੇਗੀ

ਇਸ ਮੌਕੇ ਕਮਿਸ਼ਨ ਦੇ ਮੈਂਬਰ - ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਅਤੇ ਜਸਵੀਰ ਸਿੰਘ ਸੇਖੋਂ - ਨੇ ਕਿਹਾ ਕਿ ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਕਿਤਾਬਾਂ ਅਤੇ ਖੋਜ ਸਮੱਗਰੀ ਨਾਲ ਲੈਸ ਹੈ ਇਹ ਕਦਮ ਖੁਰਾਕ ਕਮਿਸ਼ਨ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ, ਗੁਣਵੱਤਾ ਅਤੇ ਇੱਕ ਨਿਰਪੱਖ ਫੈਸਲਾ ਲੈਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰੇਗਾ

ਇਸ ਸਮੇਂ ਨਵੇਂ ਸਾਲ ਦੇ ਮੌਕੇਤੇ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੁਖਮਨੀ ਸਾਹਿਬ ਦੇ ਪਾਠ, ਅਤੇ ਸ਼ਬਦ ਕੀਰਤਨ ਦਾ ਆਯੋਜਨ ਕੀਤਾ

ਸਮਾਗਮ ਦੇ ਅੰਤਤੇ, ਚੇਅਰਮੈਨ ਅਤੇ ਸਾਰੇ ਮੈਂਬਰਾਂ ਨੇ ਸਾਰੇ ਮੁੱਖ ਮਹਿਮਾਨਾਂ, ਵਿਸ਼ੇਸ਼ ਮਹਿਮਾਨਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਗਤ ਦੇ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ

ਪਹਿਲਾਂ 15 ਜਨਵਰੀ ਨੂੰ ਹੋਣੀ ਸੀ ਇਸ ਯੋਜਨਾ ਦੀ ਸ਼ੁਰੂਆਤ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੋ ਕਿ 15 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਸੀ, ਹੁਣ 22 ਜਨਵਰੀ ਨੂੰ ਲਾਂਚ ਹੋਵੇਗੀ, ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਇਸ ਪ੍ਰੋਜੈਕਟ ਲਈ 1200 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਦੇ ਹਰ ਵਿਅਕਤੀ ਨੂੰ ਇਸ ਯਕੀਮ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਕੀਮ ਲਈ ਵਿਅਕਤੀ ਦਾ ਅਧਾਰ ਕਾਰਡ ਅਤੇ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਇਹ ਸਕੀਮ ਦੁਨੀਆ ਭਰ ਵਿਚ ਪਹਿਲੀ ਅਜਿਹੀ ਸਕੀਮ ਹੋਵੇਗੀ। 

ਡਾ. ਨਵਜੋਤ ਕੌਰ ਸਿੱਧੂ ਦੀ ਮੁਅੱਤਲੀ ਤੋਂ ਬਾਅਦ ਪਾਈ ਪੋਸਟ

ਪਟਿਆਲਾ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸ਼ਾਇਰੀ ਅਕਸਰ ਉਨ੍ਹਾਂ ਦੇ ਹਲਕੇ-ਫੁਲਕੇ ਅਤੇ ਚੁਟਕੀਲੇ ਅੰਦਾਜ਼ ਲਈ ਜਾਣੀ ਜਾਂਦੀ ਹੈ, ਪਰ ਇਸ ਵਾਰ ਉਨ੍ਹਾਂ ਦੀ ਸ਼ਾਇਰੀ ਦਾ ਅੰਦਾਜ਼ ਕੁਝ ਵੱਖਰਾ ਅਤੇ ਕੜਵਾ ਨਜ਼ਰ ਆਇਆ। ਹਾਲ ਹੀ ਵਿਚ ਸਾਹਮਣੇ ਆਈ ਸਿੱਧੂ ਦੀ ਸ਼ਾਇਰੀ ਨੂੰ ਸਿਆਸੀ ਗਲਿਆਰਿਆਂ ਵਿਚ ਵਿਰੋਧੀਆਂ ’ਤੇ ਸਿੱਧਾ ਹਮਲਾ ਮੰਨਿਆ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੇ ਆਪਣੀ ਨਵੀਂ ਸ਼ਾਇਰੀ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਪਾਇਆ ਹੈ। ਇਸ ਸ਼ਾਇਰੀ ਵਿਚ ਸਿੱਧੂ ਕਹਿੰਦੇ ਹਨ ‘‘ਅੱਗ ਲਗਾਉਣ ਵਾਲਿਆਂ ਨੂੰ ਕੀ ਖਬਰ, ਰੁਖ ਹਵਾਵਾਂ ਨੇ ਬਦਲਾ, ਖਾਕ ਉਹ ਵੀ ਹੋ ਗਏ। ਹੁਣ ਗੱਲ ਰੁਤਬੇ ਦੀ ਹੈ, ਚਾਲ ਵੀ ਵੱਡੀ ਤੇ ਖੇਡ ਵੀ ਖਤਮ।’’ ਇਹ ਪੋਸਟ ਪੰਜਾਬ ਦੇ ਸਿਆਸੀ ਮਾਹੌਲ ਵਿੱਚ ਗਰਮਾਹਟ ਭਰਨ ਵਾਲੀ ਹੈ, ਕਿਉਂਕਿ ਅਜਿਹੀ ਪੋਸਟ ਡਾ. ਨਵਜੋਤ ਕੌਰ ਸਿੱਧੂ ਦੀ ਮੁਅੱਤਲੀ ਤੋਂ ਬਾਅਦ ਪਹਿਲੀ ਵਾਰ ਪਾਈ ਗਈ ਹੈ। ਇਸੇ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਚੁੱਪ ਨਹੀਂ ਬੈਠਾ, ਉਹ ਸਗੋਂ ਆਪਣੀ ਅਗਲੀ ਸਿਆਸੀ ਪਾਰੀ ਖੇਡੇਗਾ, ਉਹ ਗੱਲ ਵੱਖ ਹੈ ਕਿ ਉਹ ਕਿਸ ਮੰਚ ਤੋਂ ਪਾਰੀ ਖੇਡੇਗਾ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ/ਬਿਊਰੋ ਨਿਊਜ਼ 

ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਵਿਚ ਅੱਜ 3 ਘੰਟਿਆਂ ਲਈ ਟੋਲ ਪਲਾਜ਼ੇ ਫਰੀ ਕੀਤੇ ਗਏ। ਕਿਸਾਨ ਜਥੇਬੰਦੀਆਂ ਦੀ ਮੰਗ ਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਟੋਲ ਪਲਾਜ਼ਿਆਂ ’ਤੇ ਪਹੁੰਚ ਗਏ ਸਨ। ਧਿਆਨ ਰਹੇ ਕਿ ਕਿਸਾਨਾਂ ਵਲੋਂ ਸਵੇਰੇ 11 ਵਜੇ ਤੋਂ ਦੁਪਹਿਰੇ 3 ਵਜੇ ਤੱਕ ਹਰ ਕਿਸਮ ਦੇ ਵਾਹਨ ਨੂੰ ਬਿਨਾ ਟੋਲ ਅਦਾ ਕੀਤੇ ਲੰਘਣ ਦਿੱਤਾ ਗਿਆ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਹ ਮਾਮਲਾ ਸਿਰਫ ਕਿਸਾਨਾਂ ਦਾ ਨਹੀਂ ਹੈ, ਸਗੋਂ ਪੂਰੇ ਸਮਾਜ ਦੇ ਇਨਸਾਫ ਨਾਲ ਜੁੜਿਆ ਹੋਇਆ ਹੈ। 

ਚੰਡੀਗੜ੍ਹ/ਬਿਊਰੋ ਨਿਊਜ਼

ਚੋਣ ਕਮਿਸ਼ਨ ਨੇ ਪੰਜਾਬ ਕੇਡਰ ਦੀ ਸੀਨੀਅਰ ਆਈਪੀਐਸ ਅਫਸਰ ਰਵਜੋਤ ਕੌਰ ਗਰੇਵਾਲ ਨੂੰ ਨੌਕਰੀ ’ਤੇ ਬਹਾਲ ਕਰ ਦਿੱਤਾ ਹੈ। ਤਰਨਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮਾਂ ਤਹਿਤ ਚੋਣ ਕਮਿਸ਼ਨ ਵਲੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ। ਡਾ. ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰਨ ਦਾ ਫੈਸਲਾ ਚੋਣ ਪ੍ਰਕਿਰਿਆ ਪੂਰੀ ਹੋਣ ਅਤੇ ਮਾਮਲੇ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਗਿਆ ਹੈ। ਆਈਪਐਸ ਅਫਸਰ ਰਵਜੋਤ ਕੌਰ ਗਰੇਵਾਲ ਦੀ ਬਹਾਲੀ ਦੇ ਨਾਲ ਹੀ ਉਨ੍ਹਾਂ ਨੂੰ ਪ੍ਰਸ਼ਾਸ਼ਕੀ ਜ਼ਿੰਮੇਵਾਰੀਆਂ ਸੌਂਪਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।  

ਕਿਹਾ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਿੱਟ ਦਾ ਸਹਿਯੋਗ ਕਰੇ ਸ਼ੋ੍ਰਮਣੀ ਕਮੇਟੀ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਨਵਾਂ ਟਵੀਟ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ’ਚ ਪੰਜਾਬ ਪੁਲਿਸ  ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਸਹਿਯੋਗ ਕਰਨ। ਇਹ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਪੇਸ਼ੀ ਤੋਂ ਪਹਿਲਾਂ ਆਇਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਸ਼ੋ੍ਰਮਣੀ ਕਮੇਟੀ ਇਸ ਮਾਮਲੇ ਵਿਚ ਪੁਲਿਸ ਦਾ ਸਹਿਯੋਗ ਨਹੀਂ ਕਰੇਗੀ। ਪੁਲਿਸ ਨੇ ਲਾਪਤਾ ਪਾਵਨ ਸਰੂੁਪਾਂ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੋਇਆ, ਹਾਲਾਂਕਿ ਐਸਜੀਪੀਸੀ ਦਾ ਤਰਕ ਸੀ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਜਾਂਚ ਅਤੇ ਕਾਰਵਾਈ ਹੋ ਚੁੱਕੀ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਇਹ ਧਾਰਮਿਕ ਮਾਮਲਾ ਹੈ, ਸਰਕਾਰ ਜਾਂ ਪੁਲਿਸ ਇਸ ਮਾਮਲੇ ਵਿਚ ਦਖਲਅੰਦਾਜ਼ੀ ਨਹੀਂ ਕਰ ਸਕਦੀ। 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਝੱਜਰ ਬਚੌਲੀ ਜੰਗਲੀ ਜੀਵ ਸੈਂਚੂਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦਾ ਫੈਸਲਾ ਲਿਆ ਹੈ। ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਇਸ ਨੂੰ ਮਨਜੂਰੀ ਦੇ ਦਿੱਤੀ ਹੈ।  ਕਰੀਬ 289  ਏਕੜ ਵਿਚ ਫੈਲੀ ਸੈਂਚੂਰੀ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਜਾਣੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿਫਾਰਸ਼ ’ਤੇ ਇਹ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਝੱਜਰ-ਬਚੌਲੀ ਵਾਈਲਡ ਲਾਈਫ ਸੈਂਚੂਰੀ ਰੋਪੜ ਜ਼ਿਲ੍ਹੇ ਵਿਚ ਸ੍ਰੀ ਆਨੰਦਪੁਰ ਸਾਹਿਬ ਦੇ ਨੇੜੇ ਸਥਿਤ ਹੈ ਅਤੇ ਇਹ ਇਲਾਕਾ ਹਰਾ-ਭਰਾ ਰਹਿੰਦਾ ਹੈ। ਸਰਕਾਰ ਇਸ ਨੂੰ ਸੈਰ-ਸਪਾਟਾ ਸਥਾਨ ਵਜੋਂ ਵੀ ਵਿਕਸਤ ਕਰਨਾ ਚਾਹੁੰਦੀ ਹੈ। 

 

ਮੁਹਾਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਡਿਲੀਵਰੀ ਬੁਆਏ ਬਣ ਕੇ ਲੋਕਾਂ ਦੇ ਘਰ ਸਮਾਨ ਪਹੁੰਚਾਉਣ ਦੀ ਵੀਡੀਓ ਸ਼ੇਅਰ ਕੀਤੀ ਗਈ ਹੈ।  ਵੀਡੀਓ ਵਿਚ ਰਾਘਵ ਚੱਢਾ ਡਿਲੀਵਰੀ ਬੁਆਏ ਵਾਂਗ ਕੱਪੜੇ ਪਾਉਂਦਾ ਹੈ ਅਤੇ ਬੈਗ ਚੁੱਕ ਕੇ ਘਰੋਂ ਨਿਕਲਦਾ ਦਿਖਾਇਆ ਗਿਆ ਹੈ। ਰਾਘਵ ਚੱਢਾ ਘਰਾਂ ਵਿਚ ਸਮਾਨ ਪਹੁੰਚਾਉਣ ਵਾਲੇ ਡਿਲੀਵਰੀ ਬੁਆਇਜ਼ ਦੀਆਂ ਮੁਸ਼ਕਲਾਂ ਬਾਰੇ ਜਾਣਨ ਲਈ ਖੁਦ ਡਿਲੀਵਰੀ ਬੁਆਏ ਬਣੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਇਕ ਡਿਲੀਵਰੀ ਏਜੰਟ ਕਹਿ ਰਿਹਾ ਸੀ ਕਿ ਉਸ ਨੇ 15 ਘੰਟਿਆਂ ਵਿਚ 28 ਡਿਲੀਵਰੀ ਕਰਨ ਤੋਂ ਬਾਅਦ ਸਿਰਫ 763 ਰੁਪਏ ਕਮਾਏ ਹਨ। ਇਹ ਵੀਡੀਓ ਦੇਖਣ ਤੋਂ ਬਾਅਦ ਰਾਘਵ ਢੱਡਾ ਨੇ ਉਸ ਡਿਲੀਵਰੀ ਬੁਆਏ ਨਾਲ ਸੰਪਰਕ ਕੀਤਾ ਅਤੇ ਉਸ ਨਾਲ ਗੱਲਬਾਤ ਕੀਤੀ। ਰਾਘਵ ਚੱਢਾ ਨੇ ਕਿਹਾ ਕਿ ਉਹ ਡਿਲੀਵਰੀ ਬੁਆਏਜ਼ ਦੇ ਹੱਕਾਂ ਨੂੰ ਲੈ ਕੇ ਆਵਾਜ਼ ਉਠਾਉਣਗੇ। ਉਨ੍ਹਾਂ ਕਿਹਾ ਕਿ ਅੱਜ ਡਿਲੀਵਰੀ ਬੁਆਏਜ਼, ਰਾਈਡਰ ਅਤੇ ਟੈਕਨੀਸ਼ਨਜ਼ ਦੀ ਹਾਲਤ ਦਿਹਾੜੀਦਾਰ ਮਜ਼ਦੂਰਾਂ ਤੋਂ ਵੀ ਮਾੜੀ ਹੋ ਗਈ ਹੈ।

ਪੀਐਮ ਨਰਿੰਦਰ ਮੋਦੀ ਕਰ ਚੁੱਕੇ ਹਨ ਇਸ ਵਿਅਕਤੀ ਦੀ ਤਾਰੀਫ

ਪਠਾਨਕੋਟ/ਬਿਊਰੋ ਨਿਊਜ਼

ਪੂਰੇ ਉਤਰੀ ਭਾਰਤ ਵਿਚ ਜਾਰੀ ਸੀਤ ਲਹਿਰ ਦੌਰਾਨ ਪਠਾਨਕੋਟ ਵਿਚ ਇਕ ਭਿਖਾਰੀ ਨੇ ਜ਼ਰੂਰਤਮੰਦਾਂ ਦੇ ਲਈ ਗਰਮ ਕੰਬਲਾਂ ਦਾ ਲੰਗਰ ਲਗਾਇਆ। ਇਸ ਮੌਕੇ ਕਰੀਬ 500 ਕੰਬਲ ਵੰਡੇ ਗਏ। ਖੁਦ ਭੀਖ ਮੰਗ ਕੇ ਗੁਜ਼ਾਰਾ ਕਰਨ ਵਾਲੇ ਇਸ ਵਿਅਕਤੀ ਦੇ ਕੰਮ ਦੀ ਸਰਾਹਨਾ ਕੀਤੀ ਜਾ ਰਹੀ ਹੈ। ਇਸ ਵਿਅਕਤੀ ਦਾ ਨਾਮ ਰਾਜੂ ਦੱਸਿਆ ਗਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ ਕਾਲ ਦੌਰਾਨ ਇਸ ਵਿਅਕਤੀ ਦੇ ਕੰਮਾਂ ਦਾ ਜ਼ਿਕਰ ‘ਮਨ ਕੀ ਬਾਤ’ ਵਿਚ ਕੀਤਾ ਸੀ। ਰਾਜੂ ਦਾ ਇਹ ਕਦਮ ਧਨਾਡ ਲੋਕਾਂ ਲਈ ਇਕ ਮਿਸਾਲ ਹੈ, ਜੋ ਗਰੀਬਾਂ ਦੀ ਮੱਦਦ ਕਰਨ ਤੋਂ ਪਾਸਾ ਵੱਟਦੇ ਹਨ। ਇਸ ਰਾਜੂ ਨਾਮ ਦੇ ਵਿਅਕਤੀ ਨੇ ਦੱਸਿਆ ਕਿ ਉਸ ਕੋਲ ਰਹਿਣ ਦੇ ਲਈ ਕੋਈ ਪੱਕੀ ਜਗ੍ਹਾ ਨਹੀਂ ਹੈ। ਰਾਜੂ ਨੇ ਕੰਬਲਾਂ ਦੇ ਲੰਗਰ ਸਬੰਧੀ ਦੱਸਿਆ ਕਿ ਉਸ ਨੇ 10-10 ਰੁਪਏ ਜੋੜ ਕੇ ਇਹ ਵਿਵਸਥਾ ਕੀਤੀ ਹੈ। ਰਾਜੂ ਦੇ ਇਸ ਕਾਰਜ ਤੋਂ ਸਾਰੇ ਹੈਰਾਨ ਵੀ ਹਨ। 

 ਮੋਹਾਲੀ, : ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੇ ਸਨਮਾਨਤੇ ਕੀਤੀ ਗਈ ਟਿੱਪਣੀ ਨੇ ਪੂਰੇ ਸਿੱਖ ਸਮਾਜ ਤੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਇਹ ਬਿਆਨ ਨਾ ਸਿਰਫ਼ ਅਪਮਾਨਜਨਕ ਹੈ, ਸਗੋਂ ਸਿੱਖ ਕੌਮ ਨਾਲ ਆਮ ਆਦਮੀ ਪਾਰਟੀ ਦੀ ਖੁੱਲ੍ਹੀ ਘਿਰਨਾ ਤੇ ਨਫਰਤ ਦੀ ਨਿਸ਼ਾਨੀ ਹੈ , ਜਿਸਨੂੰ ਕਿਸੇ ਵੀ ਸੂਰਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਘਟੀਆ ਟਿੱਪਣੀ ਕਰਨਾ ਉਸਦੀ ਘੋਰ ਅਗਿਆਨਤਾ ਅਤੇ ਜ਼ਹਿਰੀਲੀ ਤੇ ਘਟੀਆ ਸੋਚ ਦਾ ਨਤੀਜਾ ਹੈ ਉੱਭਾ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਬਲਿਦਾਨ, ਉਪਦੇਸ਼ , ਮਰਿਆਦਾ ਤੇ ਸਤਿਕਾਰ ਸਾਡੇ ਲਈ ਲਕੀਰਾਂ ਹਨਇਨ੍ਹਾਂ ਪਾਰ ਕਰਨ ਦੀ ਹਿੰਮਤ ਕੋਈ ਵੀ ਨਾ ਕਰੇ
ਉਨ੍ਹਾਂ ਕਿਹਾ ਕਿ ਆਤਿਸ਼ੀ ਦਾ ਇਹ ਬੇਤੁੱਕਾ ਤੇ ਭੜਕਾਉਂਦਾ ਬਿਆਨ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਕੇ ਸਿਆਸੀ ਫਾਇਦਾ ਲੈਣ ਦੀ ਨਿੰਦਣਯੋਗ ਕੋਸ਼ਿਸ਼ ਹੈ ਭਾਜਪਾ ਪੰਜਾਬ ਇਸ ਗੁਸਤਾਖ਼ੀ ਦੀ ਸਭ ਤੋਂ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ
ਉੱਭਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਆਤਿਸ਼ੀ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਹ ਜਨਤਕ ਤੌਰਤੇ ਨਿਸ਼ਚਿਤ ਮਾਫ਼ੀ ਮੰਗੇ ਨਹੀਂ ਤਾਂ ਇਹ ਚੁੱਪੀ ਹੀ ਇਸ ਘਿਨੌਣੇ ਬਿਆਨ ਦੀ ਮੰਜੂਰੀ ਮੰਨੀ ਜਾਵੇਗੀ
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਿੱਖ ਗੁਰੂ ਸਾਹਿਬਾਨ ਨਾਲ ਬੇਅਦਬੀ ਕਰਨ ਵਾਲੇ ਹਰ ਨੇਤਾ ਦਾ ਸਮਾਜਕ ਬਾਇਕਾਟ ਕੀਤਾ ਜਾਵੇ, ਤਾਂ ਜੋ ਕੋਈ ਵੀ ਭਵਿੱਖ ਵਿੱਚ ਸਿੱਖ ਮਰਿਆਦਾਤੇ ਉਂਗਲ ਚੁੱਕਣ ਦੀ ਜੁਰਤ ਨਾ ਕਰੇ
ਉੱਭਾ ਨੇ ਕਿਹਾ ਕਿ ਸਿੱਖ ਧਰਮ ਦੀ ਬੇਅਦਬੀ ਕਰਨ ਵਾਲਿਆਂ ਨੂੰ ਨਾ ਮਾਫ਼ ਕੀਤਾ ਜਾਵੇਗਾ, ਨਾ ਭੁਲਾਇਆ ਜਾਵੇਗਾ
ਪੰਜਾਬ ਭਾਜਪਾ ਸਿੱਖ ਸਨਮਾਨ, ਪਰੰਪਰਾ ਅਤੇ ਮਰਿਆਦਾ ਦੀ ਰੱਖਿਆ ਲਈ ਹਰ ਮੋਰਚੇਤੇ ਡੱਟ ਕੇ ਖੜੀ ਹੈ
ਹਰਦੇਵ ਸਿੰਘ ਉੱਭਾ

ਸੂਬਾਈ ਪ੍ਰੈੱਸ ਸਕੱਤਰ, ਭਾਜਪਾ ਪੰਜਾਬ

ਕਿਹਾ : ਸੀਐਮ ਮਾਨ ਨੂੰ ਇਤਿਹਾਸ ਦਾ ਨਹੀਂ ਪਤਾ 

ਲੁਧਿਆਣਾ/ਬਿਊਰੋ ਨਿਊਜ਼ 

ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਰੈਲੀਆਂ ਵਿਚ ਅਕਸਰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਇਸਦੇ ਚੱਲਦਿਆਂ ਸੀਐਮ ਮਾਨ ਨੇ ਮੁਹਾਲੀ ਵਿਚ ਇਕ ਸਮਾਗਮ ਦੌਰਾਨ ਕਿਹਾ ਸੀ ਕਿ ਮੋਦੀ ਦੇ ਪਿਤਾ ਦੀ ਜਿਸ ਰੇਲਵੇ ਸਟੇਸ਼ਨ ’ਤੇ ਚਾਹ ਦੀ ਦੁਕਾਨ ਸੀ, ਉਥੇ ਉਸ ਸਮੇਂ ਰੇਲ ਲਾਈਨ ਹੀ ਨਹੀਂ ਸੀ। ਸੀਐਮ ਭਗਵੰਤ ਮਾਨ ਦੇ ਇਸ ਬਿਆਨ ਤੋਂ ਬਾਅਦ ਹੁਣ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਰੇਲਵੇ ਦੀ ਹਿਸਟਰੀ ਪੇਸ਼ ਕਰਕੇ ਭਗਵੰਤ ਮਾਨ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ। ਰਵਨੀਤ ਬਿੱਟੂ ਨੇ ਇੰਡੀਅਨ ਰੇਲਵੇ ਦੀ ਹਿਸਟਰੀ ਨੂੰ ਸਭ ਦੇ ਸਾਹਮਣੇ ਪੇਸ਼ ਕੀਤਾ ਅਤੇ ਦੱਸਿਆ ਕਿ ਮਿਸਾਨਾ-ਬਡਨਗਰ ਰੇਲ ਲਾਈਨ 1887 ਵਿਚ ਬਣ ਗਈ ਸੀ। ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਇਤਿਹਾਸ ਦਾ ਪਤਾ ਨਹੀਂ ਹੈ, ਇਸ ਲਈ ਉਹ ਕੁਝ ਵੀ ਕਹਿ ਦਿੰਦੇ ਹਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.