23 ਨਵੰਬਰ ਦਿਨ ਸ਼ਨੀਵਾਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ’ਚ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਇਨ੍ਹਾਂ ਵੋਟਾਂ ਦੇ ਨਤੀਜੇ 23 ਨਵੰਬਰ ਦਿਨ ਸ਼ਨੀਵਾਰ ਨੂੰ ਐਲਾਨੇ ਜਾਣਗੇ। ਇਨ੍ਹਾਂ ਜ਼ਿਮਨੀ ਚੋਣਾਂ ਨੂੰ ਦੇਖਦਿਆਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਭਵਿੱਖ ਵੀ ਦਾਅ ’ਤੇ ਲੱਗਾ ਹੋਇਆ ਹੈ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚ ਮੁਕਾਬਲਾ ਹੋ ਰਿਹਾ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਇਨ੍ਹਾਂ ਜ਼ਿਮਨੀ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਨਹੀਂ ਕੀਤੇ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ ਦੋ ਹੈ। ਜ਼ਿਕਰਯੋਗ ਹੈ ਕਿ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਵਿਚ ਵੀ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ ਅਤੇ ਇਨ੍ਹਾਂ ਦੇ ਨਤੀਜੇ ਵੀ 23 ਨਵੰਬਰ ਨੂੰ ਹੀ ਆਉਣਗੇ।


