Monday, 20 April 2026

ਡੋਨਾਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਅਮਰੀਕੀ ਸਦਰ ਨੇ ਚੇਤਾਵਨੀ ਦਿੱਤੀ ਕਿ ਰੂਸ ਆਪਣੇ ਪਤਨ ਵੱਲ ਵੱਧ ਰਿਹੈ

ਵਾਸ਼ਿੰਗਟਨ/ਬਿਊਰੋ ਨਿਊਜ਼

ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਅਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ ਹੋ ਗਿਆ’ ਹੈ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਲਿਖਿਆ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੇਰੇ ਹਮੇਸ਼ਾ ਬਹੁਤ ਚੰਗੇ ਰਿਸ਼ਤੇ ਰਹੇ ਹਨ, ਪਰ ਹੁਣ ਉਨ੍ਹਾਂ ਨੂੰ ਕੁਝ ਹੋ ਗਿਆ ਹੈ। ਉਹ ਬਿਲਕੁਲ ਪਾਗਲ ਹੋ ਗਏ ਹਨ। ਟਰੰਪ ਨੇ ਕਿਹਾ ਕਿ ਪੂਤਿਨ ਬਹੁਤ ਸਾਰੇ ਲੋਕਾਂ ਦੀ ਬੇਵਜ੍ਹਾ ਜਾਨ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਕਾਰਨ ਯੂਕਰੇਨੀ ਸ਼ਹਿਰਾਂ ’ਤੇ ਮਿਜ਼ਾਈਲ ਤੇ ਡਰੋਨ ਦਾਗੇ ਜਾ ਰਹੇ ਹਨ। ਧਿਆਨ ਰਹੇ ਕਿ ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਅਤੇ ਦੇਸ਼ ਦੇ ਹੋਰਨਾਂ ਖੇਤਰਾਂ ਵਿਚ ਡਰੋਨ ਤੇ ਮਿਜ਼ਾਈਲ ਨਾਲ ਵੱਡੇ ਪੈਮਾਨੇ ’ਤੇ ਹਮਲਾ ਕੀਤਾ, ਜਿਸ ਵਿਚ 12 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.