Monday, 20 April 2026

ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ

ਵਿਜੀਲੈਂਸ ਕੋਲ ਤਿੰਨ ਦਿਨਾਂ ਦੇ ਰਿਮਾਂਡ ’ਤੇ ਹੈ ਅਮਨਦੀਪ ਕੌਰ

ਬਠਿੰਡਾ/ਬਿਊਰੋ ਨਿਊਜ਼ 

ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ ’ਤੇ ਚੱਲ ਰਹੀ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜਨ ਦੀ ਗੱਲ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਉਸਦੇ ਖਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਹੈ ਤੇ ਉਹ ਪੁਛਗਿੱਛ ਲਈ ਵਿਜੀਲੈਂਸ ਕੋਲ ਤਿੰਨ ਦਿਨਾਂ ਦੇ ਰਿਮਾਂਡ ’ਤੇ ਹੈ। ਜ਼ਿਕਰਯੋਗ ਹੈ ਕਿ ਕਾਂਸਟੇਬਲ ਅਮਨਦੀਪ ਕੌਰ ਨੂੰ ਡਰੱਗ ਮਾਮਲੇ ਵਿਚ ਪਹਿਲਾਂ ਮੁਅੱਤਲ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ। ਹੁਣ ਵਿਜੀਲੈਂਸ ਜਾਂਚ ਕਰ ਰਹੀ ਹੈ ਕਿ ਉਸ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਕਿਸ ਤਰ੍ਹਾਂ ਬਣਾਈ ਹੈ। ਇਹ ਵੀ ਦੱਸਣਯੋਗ ਹੈ ਕਿ ਇੰਟਰਨੈਟ ਮੀਡੀਆ ’ਤੇ ਅਮਨਦੀਪ ਕੌਰ ਦੀ ਸਰਗਰਮੀ ਨੇ ਪੁਲਿਸ ਦੇ ਕਈ ਉਚ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.