Sunday, 07 June 2026

ਝੱਜਰ ਬਚੌਲੀ ਸੈਂਚੂਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ - ਪੰਜਾਬ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਸਰਕਾਰ ਨੇ ਝੱਜਰ ਬਚੌਲੀ ਜੰਗਲੀ ਜੀਵ ਸੈਂਚੂਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦਾ ਫੈਸਲਾ ਲਿਆ ਹੈ। ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਇਸ ਨੂੰ ਮਨਜੂਰੀ ਦੇ ਦਿੱਤੀ ਹੈ।  ਕਰੀਬ 289  ਏਕੜ ਵਿਚ ਫੈਲੀ ਸੈਂਚੂਰੀ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਜਾਣੀ ਜਾਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿਫਾਰਸ਼ ’ਤੇ ਇਹ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਝੱਜਰ-ਬਚੌਲੀ ਵਾਈਲਡ ਲਾਈਫ ਸੈਂਚੂਰੀ ਰੋਪੜ ਜ਼ਿਲ੍ਹੇ ਵਿਚ ਸ੍ਰੀ ਆਨੰਦਪੁਰ ਸਾਹਿਬ ਦੇ ਨੇੜੇ ਸਥਿਤ ਹੈ ਅਤੇ ਇਹ ਇਲਾਕਾ ਹਰਾ-ਭਰਾ ਰਹਿੰਦਾ ਹੈ। ਸਰਕਾਰ ਇਸ ਨੂੰ ਸੈਰ-ਸਪਾਟਾ ਸਥਾਨ ਵਜੋਂ ਵੀ ਵਿਕਸਤ ਕਰਨਾ ਚਾਹੁੰਦੀ ਹੈ। 

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.