Sunday, 07 June 2026

ਸ੍ਰੀ ਅਕਾਲ ਤਖਤ ਸਾਹਿਬ ਦਫਤਰ ਵਿਖੇ ਪਤਿਤ ਸਿੱਖ ਨੂੰ ਸੱਦਣਾ ਗੈਰ ਪੰਥਕ ਰਵਾਇਤ - ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਜਥੇਦਾਰ ਗੜਗੱਜ ਖਿਲਾਫ਼ ਕਾਰਵਾਈ ਦੀ ਮੰਗ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਿਤ 7 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਇੱਕ ਪੱਤਰ ਭੇਜ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ’ਤੇ ਮਰਿਆਦਾ ਨੂੰ ਨਜ਼ਰਅੰਦਾਜ਼ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਦੀ ਜਵਾਬਤਲਬੀ ਕਰਨ ਅਤੇ ਇਸ ਇਲਜ਼ਾਮ ਹੇਠ ਅਹੁਦੇ ਤੋਂ ਫਾਰਗ ਕਰਨ ਦੀ ਮੰਗ ਕੀਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸ ਪੱਤਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮਿੱਠੂ ਸਿੰਘ ਕਾਹਨੇਕੇ, ਬੀਬੀ ਕਿਰਨਜੋਤ ਕੌਰ, ਨਿਰਮੈਲ ਸਿੰਘ, ਮਹਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਵੱਲੋਂ ਦਸਤਖਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ’ਤੇ ਦਿੱਤੇ ਗਏ ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇੱਕ ਪਤਿਤ ਸਿੱਖ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਦਫਤਰ ਸਕੱਤਰੇਤ ਵਿਖੇ ਸੱਦ ਕੇ ਗੈਰ ਪੰਥਕ ਮਰਿਆਦਾ ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਜਥੇਦਾਰ ਗੜਗੱਜ ਵੱਲੋਂ ਵੱਖ-ਵੱਖ ਸਿੱਖ ਮਾਮਲਿਆਂ ਵਿੱਚ ਜਵਾਬਤਲਬੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਹੈ।

 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.