Thursday, 23 April 2026

ਪੰਜਾਬ ’ਚ ਵਧਣ ਲੱਗਿਆ ਤਾਪਮਾਨ - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਸੰਭਾਲ ਕਰਨ ਦੀ ਦਿੱਤੀ ਸਲਾਹ

ਬਠਿੰਡਾ/ਬਿਊਰੋ ਨਿਊਜ਼
ਪੰਜਾਬ ਭਰ ਵਿੱਚ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੇ ਕਿਸਾਨਾਂ ਨੂੰ ਸੰਭਾਵੀ ਨੁਕਸਾਨ ਤੋਂ ਬਚਣ ਲਈ ਕਣਕ ਦੀ ਫਸਲ ਦੀ ਵਿਸ਼ੇਸ਼ ਦੇਖਭਾਲ ਕਰਨ ਦੀ ਸਲਾਹ ਦਿੱਤੀ ਹੈ। ਐਗਰੀਕਲਚਰ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਨਿਰਦੇਸ਼ਕ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਸੂਬੇ ਵਿੱਚ ਕਣਕ ਦਾ ਕਰੀਬ 95 ਫੀਸਦੀ ਰਕਬਾ 25 ਅਕਤੂਬਰ ਤੋਂ 15 ਨਵੰਬਰ ਦੇ ਦਰਮਿਆਨ ਬੀਜਿਆ ਗਿਆ ਸੀ, ਜਿਸ ਨੂੰ ਸਰਵੋਤਮ ਸਮਾਂ ਮੰਨਿਆ ਜਾਂਦਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਬਦਲਦੇ ਮੌਸਮ ਦੇ ਹਾਲਾਤ ਹੁਣ ਚਿੰਤਾ ਦਾ ਵਿਸ਼ਾ ਬਣ ਗਏ ਹਨ। ਡਾ. ਭੁੱਲਰ ਨੇ ਦੱਸਿਆ ਕਿ ਇਸ ਸਮੇਂ ਕਣਕ ਦੀ ਫਸਲ ਉੱਚ ਤਾਪਮਾਨ ਪ੍ਰਤੀ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਉਨ੍ਹਾਂ ਕਿਹਾ ਅਜਿਹੇ ਤਾਪਮਾਨ ਨਾਲ ਕਣਕ ਦੇ ਝਾੜ ’ਤੇ ਮਾੜਾ ਅਸਰ ਪੈਂਦਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.