ਕਿਹਾ : ਦੇਸ਼ ਨੂੰ ਅਜਿਹੇ ਲੋਕਾਂ ਦੀ ਬਹੁਤ ਲੋੜ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਵੱਡੇ ਉਦਯੋਗਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੀ ਪਤਨੀ ਪ੍ਰੀਤੀ ਅਡਾਨੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਨੇ ਉਨ੍ਹਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਦੇਸ਼ ਨੂੰ ਅਜਿਹੇ ਲੋਕਾਂ ਦੀ ਬਹੁਤ ਜ਼ਿਆਦਾ ਲੋੜ ਹੈ। ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਦੱਸਿਆ ਕਿ ਗੌਤਮ ਅਡਾਨੀ ਅਤੇ ਪ੍ਰੀਤੀ ਅਡਾਨੀ ਨੂੰ ਡਿਨਰ ’ਤੇ ਮਿਲ ਕੇ ਬਹੁਤ ਖੁਸ਼ੀ ਹੋਈ ਹੈ। ਕੈਪਟਨ ਨੇ ਗੌਤਮ ਅਡਾਨੀ ਦੇ ਦੇਸ਼ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦੇਸ਼ ਲਈ ਜੋ ਕਰ ਰਹੇ ਹਨ, ਉਹ ਮੈਨੂੰ ਹੈਰਾਨ ਕਰਦਾ ਹੈ। ਕੈਪਟਨ ਅਮਰਿੰਦਰ ਨੇ ਇਹ ਵੀ ਕਿਹਾ ਕਿ ਉਹ ਅਡਾਨੀ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੇ ਹਨ ਅਤੇ ਭਾਰਤ ਨੂੰ ਉਨ੍ਹਾਂ ਵਰਗੇ ਲੋਕਾਂ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ
- ਪੰਜਾਬ
- Posted On


