ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਪਾਰਾ ਹੋਰ ਵੀ ਵਧੇਗਾ, ਜਿਸ ਕਾਰਨ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵਲੋਂ ਵੀ ਸੂਬੇ ਵਿਚ ਇਸ ਵਾਰ ਭਿਆਨਕ ਗਰਮੀ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਪੰਜਾਬ ਵਾਸੀਆਂ ਲਈ ਸਿਹਤ ਸਬੰਧੀ ਐਡਵਾਈਜਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵਲੋਂ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਜਦੋਂ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉਚ ਤਾਪਮਾਨ ਸਰੀਰ ਦੀ ਤਾਪਮਾਨ ਕੰਟਰੋਲ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
ਪੰਜਾਬ ਵਿਚ ਗਰਮੀ ਵੱਧ ਪੈਣ ਦੀ ਸੰਭਾਵਨਾ - ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
- ਪੰਜਾਬ
- Posted On


