ਪਾਰਟੀ ’ਚ 40% ਨੌਜਵਾਨਾਂ ਅਤੇ 35% ਮਹਿਲਾਵਾਂ ਨੂੰ ਮਿਲੇਗੀ ਨੁਮਾਇੰਦਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਮੌਕੇ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਜ਼ਨ ਡਾਕੂਮੈਂਟ ਜਾਰੀ ਕੀਤਾ ਗਿਆ। ਇਹ ਵਿਜ਼ਨ ਡਾਕੂਮੈਂਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਇਕਬਾਲ ਸਿੰਘ ਝੂੰਦਾਂ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਅਤੇ ਹੋਰਨਾਂ ਆਗੂਆਂ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਜ਼ਨ ਡਾਕੂਮੈਂਟ ਵਿੱਚ ਪੰਥ, ਸਿਹਤ, ਸਿੱਖਿਆ, ਸੁਰੱਖਿਆ, ਕਿਸਾਨੀ ਅਤੇ ਮੁਲਾਜ਼ਮਾਂ ਸਣੇ ਹਰੇਕ ਵਰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵਿਸ਼ੇਸ਼ ਨੁਮਾਇੰਦਗੀ ਦਿੱਤੀ ਜਾਵੇਗੀ। ਇਸ ਦੌਰਾਨ ਨੌਜਵਾਨਾਂ ਨੂੰ 40 ਫੀਸਦੀ ਅਤੇ ਮਹਿਲਾਵਾਂ ਨੂੰ 35 ਫੀਸਦੀ ਨੁਮਾਇੰਦਗੀ ਦੇਣ ਬਾਰੇ ਵਿਚਾਰ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਪ੍ਰਧਾਨ ਵੱਲੋਂ ਕੋਈ ਵੀ ਚੋਣ ਨਹੀਂ ਲੜੀ ਜਾਵੇਗੀ ਅਤੇ ਉਹ ਸਿਰਫ ਪਾਰਟੀ ਲਈ ਕੰਮ ਕਰਨਗੇ।
ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਜ਼ਨ ਡਾਕੂਮੈਂਟ ਜਾਰੀ
- ਪੰਜਾਬ
- Posted On


