Thursday, 23 April 2026

ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ

ਨਿਤਿਨ ਨਬੀਨ ਨੇ ਕਿਹਾ : ਭਾਜਪਾ ਆਪਣੇ ਦਮ ’ਤੇ ਲੜੇਗੀ ਪੰਜਾਬ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਗਲੇ ਸਾਲ ਯਾਨੀ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਹ ਚੋਣਾਂ ਕਿਸੇ ਵੀ ਪਾਰਟੀ ਨਾਲ ਗਠਜੋੜ ਤੋਂ ਬਿਨਾ ਆਪਣੇ ਦਮ ’ਤੇ ਇਕੱਲਿਆਂ ਹੀ ਲੜੇਗੀ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਇਕ ਇੰਟਰਵਿਊ ਦੌਰਾਨ ਕਿਹਾ ਹੈ ਕਿ ਭਾਜਪਾ ਨਾ ਕਿਸੇ ਨਾਲ ਗਠਜੋੜ ਕਰੇਗੀ ਅਤੇ ਨਾ ਹੀ ਕਿਸੇ ਹੋਰ ਪਾਰਟੀ ਦੇ ਨਾਲ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੇ ਬਲਬੂਤੇ ’ਤੇ ਚੋਣ ਮੈਦਾਨ ਵਿਚ ਉਤਰੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ ਭਰ ਵਿਚ ਮਹਿਲਾਵਾਂ ਦਾ ਵੱਡਾ ਵਰਗ ਭਾਜਪਾ ਦੇ ਨਾਲ ਖੜ੍ਹਾ ਹੈ ਅਤੇ ਇਹ ਸਮਰਥਨ ਆਉਣ ਵਾਲੀਆਂ ਚੋਣਾਂ ਵਿਚ ਵੀ ਨਜ਼ਰ ਆਵੇਗਾ। ਭਾਜਪਾ ਪ੍ਰਧਾਨ ਨੇ ਇਹ ਵੀ ਮੰਨਿਆ ਕਿ ਪੰਜਾਬ ਵਿਚ ਪਾਰਟੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ, ਪਰ ਇਸਦੇ ਬਾਵਜੂਦ ਪਾਰਟੀ ਸਦਾ ਹੀ ਪੰਜਾਬ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਦਾਨ ਵਿਚ ਆਪਣੀ ਪਕੜ ਬਣਾਉਣ ਲਈ ਸਮਾਂ ਲੱਗਦਾ ਹੈ ਅਤੇ ਭਾਜਪਾ ਇਸੇ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.