Saturday, 06 June 2026

ਵਰਲਡ ਸਿੱਖ ਚੈਂਬਰ ਆਫ ਕਾਮਰਸ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
‘ਵਰਲਡ ਸਿੱਖ ਚੈਂਬਰ ਆਫ ਕਾਮਰਸ’ ਦੀ ਪੰਜਾਬ ਇਕਾਈ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਇਸ ਵਫਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਉਹ ਅਟਾਰੀ-ਵਾਹਗਾ ਸਰਹੱਦ ਰਾਹੀਂ ਅੰਤਰਰਾਸ਼ਟਰੀ ਵਪਾਰ ਨੂੰ ਮੁੜ ਸ਼ੁਰੂ ਕਰਵਾਉਣ ਅਤੇ ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਲਈ ਭਾਰਤ ਸਰਕਾਰ ਕੋਲ ਪੈਰਵੀ ਕਰਨ। ‘ਵਰਲਡ ਸਿੱਖ ਚੈਂਬਰ ਆਫ ਕਾਮਰਸ’ ਪੰਜਾਬ ਦੇ ਚੇਅਰਮੈਨ ਰਾਜਿੰਦਰ ਸਿੰਘ ਮਰਵਾਹਾ ਅਤੇ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਅਮਰਿੰਦਰ ਸਿੰਘ ਕੋਛੜ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਵਫਦ ਨੇ ਮੰਗ ਕੀਤੀ ਕਿ ਭਾਰਤ ਅਤੇ ਗੁਆਂਢੀ ਮੁਲਕਾਂ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ, ਇਰਾਨ, ਇਰਾਕ ਅਤੇ ਹੋਰ ਦੇਸ਼ਾਂ ਨਾਲ ਵਪਾਰਕ ਸਬੰਧਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਵਪਾਰਕ ਰੂਟ ਬੰਦ ਹੋਣ ਕਾਰਨ ਪੂਰੇ ਪੰਜਾਬ ਦੇ ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡਾ ਘਾਟਾ ਪਿਆ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.