Monday, 08 June 2026

ਮਨਪ੍ਰੀਤ ਸਿੰਘ ਇਆਲੀ ਭਲਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਣਗੇ ਸ਼ਾਮਲ

ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਹਨ ਇਆਲੀ
ਚੰਡੀਗੜ੍ਹ/ਬਿਊਰੋ ਨਿਊਜ਼
ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਇਆਲੀ ‘ਅਕਾਲੀ ਦਲ ਪੁਨਰ ਸੁਰਜੀਤ’ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਨ੍ਹਾਂ ਨੇ ‘ਅਕਾਲੀ ਦਲ ਪੁਨਰ ਸੁਰਜੀਤ’ ਦਾ ਸਾਥ ਵੀ ਛੱਡ ਦਿੱਤਾ ਹੈ। ਇਸ ਸਭ ਦੇ ਚੱਲਦਿਆਂ ਮਨਪ੍ਰੀਤ ਸਿੰਘ ਇਆਲੀ ਹੁਣ ਭਲਕੇ ਮੰਗਲਵਾਰ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋਣ ਜਾ ਰਹੇ ਹਨ। ਚੰਡੀਗੜ੍ਹ ਵਿਖੇ ਰੱਖੇ ਇਕ ਸਮਾਗਮ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣਗੇ। ਇਆਲੀ ਨੇ ਖੁਦ ਇਸ ਗੱਲ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਆਲੀ ਪਿਛਲੇ ਕੁਝ ਸਮੇਂ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ ਗਏ ਸਨ ਅਤੇ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਚੋਣਾਂ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਅੰਮਿ੍ਰਤਪਾਲ ਸਿੰਘ ਦੀਆਂ ਤਸਵੀਰਾਂ ਲਗਾ ਕੇ ਚੋਣ ਪ੍ਰਚਾਰ ਵੀ ਕੀਤਾ ਸੀ। ਇਆਲੀ ਨੇ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਕਈ ਵੱਡੇ ਸਿਆਸੀ ਆਗੂ ਅਤੇ ਨਾਮਵਰ ਹਸਤੀਆਂ ਇਸ ਜਥੇਬੰਦੀ ਵਿਚ ਸ਼ਾਮਲ ਹੋਣਗੀਆਂ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.