Tuesday, 16 June 2026

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ।

ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ।

ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।

ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ।

ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.