Thursday, 18 June 2026

ਬਰਨਾਲਾ ਅਤੇ ਅੰਮਿ੍ਰਤਸਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ

‘ਵੀਡੀਓ’ ਦੀ ਫੋਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਮੁੱਖ ਮੰਤਰੀ ਦਾ ਹੋਣ ਲੱਗਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼  
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਕਥਿਤ ਵੀਡੀਓ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਵਧਣ ਲੱਗਾ ਹੈ। ਇਸਦੇ ਚੱਲਦਿਆਂ ਅੱਜ ਬਰਨਾਲਾ ਅਤੇ ਅੰਮਿ੍ਰਤਸਰ ਵਿਚ ਸੀਐਮ ਮਾਨ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ ਹੈ। ਬਰਨਾਲਾ ਦੇ ਕਚਹਿਰੀ ਚੌਕ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਵਲੋਂ ਇਕੱਠੇ ਹੋ ਕੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਹੈ। ਇਸੇ ਤਰ੍ਹਾਂ ਅੰਮਿ੍ਰਤਸਰ ਵਿਚ ਵੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਨੇ ਵਿਵਾਦਤ ਵੀਡੀਓ ਦੇ ਮਾਮਲੇ ਵਿਚ ਮੁੱਖ ਮੰਤਰੀ ਮਾਨ ਦੇ ਖਿਲਾਫ ਰੋਸ ਮੁਜ਼ਾਹਰਾ ਕੀਤਾ ਅਤੇ ਪੁਤਲਾ ਫੂਕਿਆ। ਇਸ ਸਬੰਧ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ, ਮੁੱਖ ਮੰਤਰੀ ਨਾਲ ਸਬੰਧਤ ਵਿਵਾਦਿਤ ਵੀਡੀਓ ਮਾਮਲੇ ਵਿਚ ਫੋਰੈਂਸਿਕ ਰਿਪੋਰਟਾਂ ਦੇ ਅਧਾਰ ’ਤੇ ਕਾਨੂੰਨੀ ਕਾਰਵਾਈ ਅਤੇ ਨੈਤਿਕ ਅਧਾਰ ’ਤੇ ਸੀਐਮ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.